ਚੀਨ ਦੇ ਸਾਬਕਾ ਮੰਤਰੀ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਮੌਤ ਦੀ ਸਜ਼ਾਪੇਈਚਿੰਗ

0
232

ਚੀਨ ਦੇ ਸਾਬਕਾ ਮੰਤਰੀ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਮੌਤ ਦੀ ਸਜ਼ਾ
ਪੇਈਚਿੰਗ : ਚੀਨ ਦੇ ਸਾਬਕਾ ਖੇਤੀਬਾੜੀ ਅਤੇ ਪੇਂਡੂ ਮਾਮਲਿਆਂ ਦੇ ਮੰਤਰੀ ਤਾਂਗ ਰੇਂਜਿਆਨ ਨੂੰ 3.8 ਕਰੋੜ ਅਮਰੀਕੀ ਡਾਲਰ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਅੱਜ ਮੌਤ ਦੀ ਸਜ਼ਾ ਸੁਣਾਈ ਗਈ ਹੈ।
ਉੱਤਰ-ਪੂਰਬੀ ਚੀਨ ਦੇ ਜਿਲਿਨ ਸੂਬੇ ਵਿੱਚ ਚਾਂਗਚੁਨ ਦੀ ਇੰਟਰਮੀਡੀਏਟ ਪੀਪਲਜ਼ ਕੋਰਟ ਨੇ ਆਪਣੇ ਫੈਸਲੇ ਵਿੱਚ ਕਿਹਾ ਕਿ ਤਾਂਗ ਨੂੰ ਜੀਵਨ ਭਰ ਲਈ ਉਸ ਦੇ ਰਾਜਨੀਤਕ ਹੱਕਾਂ ਤੋਂ ਵਾਂਝਾ ਕਰ ਦਿੱਤਾ ਗਿਆ ਹੈ।
ਅਦਾਲਤ ਨੇ ਕਿਹਾ ਕਿ ਤਾਂਗ ਦੀ ਸਾਰੀ ਨਿੱਜੀ ਜਾਇਦਾਦ ਜ਼ਬਤ ਕਰ ਲਈ ਜਾਵੇਗੀ ਅਤੇ ਰਿਸ਼ਵਤਖੋਰੀ ਤੋਂ ਪ੍ਰਾਪਤ ਹੋਏ ਪੈਸੇ ਵੀ ਜ਼ਬਤ ਕਰਕੇ ਰਾਸ਼ਟਰੀ ਖਜ਼ਾਨੇ ਵਿੱਚ ਜਮ?ਹਾਂ ਕਰਵਾ ਦਿੱਤੇ ਜਾਣਗੇ। ਜ਼ਿਕਰਯੋਗ ਹੈ ਕਿ ਤਾਂਗ ’ਤੇ 2007 ਅਤੇ 2024 ਦਰਮਿਆਨ ਗੈਰਕਾਨੂੰਨੀ ਢੰਗ ਨਾਲ ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਨਾਲ ਆਮਦਨ ਨਾਲੋਂ ਕਿਤੇ ਜ਼ਿਆਦਾ ਜਾਇਦਾਦ ਬਣਾਉਣ ਦੇ ਦੋਸ਼ ਸਾਬਤ ਹੋਏ ਹਨ। ਤਾਂਗ ਨੇ ਆਪਣੇ ਬਿਆਨ ਵਿੱਚ ਆਪਣਾ ਗੁਨਾਹ ਕਬੂਲ ਕਰਦਿਆਂ ਕੀਤੇ ’ਤੇ ਪਛਤਾਵਾ ਜ਼ਾਹਰ ਕੀਤਾ ਹੈ।

LEAVE A REPLY

Please enter your comment!
Please enter your name here