ਮੋਦੀ ਵੱਲੋਂ ਟਰੰਪ ਦੀ ਸ਼ਲਾਘਾ
ਨਵੀਂ ਦਿੱਲੀ : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਮਾਸ ਵਲੋਂ ਬੰਦੀਆਂ ਦੀ ਦੀ ਰਿਹਾਈ ਕਰਨ ਦੇ ਐਲਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਸ਼ਾਂਤੀ ਬਹਾਲ ਕਰਨ ਦੀਆਂ ਕੋਸ਼ਿਸ਼ਾਂ ਕਾਰਨ ਸੰਭਵ ਹੋਇਆ ਹੈ।
ਉਨ੍ਹਾਂ ਨੇ ਐਕਸ ’ਤੇ ਪੋੋੋਸਟ ਪਾ ਕੇ ਕਿਹਾ, ‘ਭਾਰਤ ਨਿਆਂਪੂਰਨ ਸ਼ਾਂਤੀ ਲਈ ਸਾਰੇ ਯਤਨਾਂ ਦਾ ਮਜ਼ਬੂਤੀ ਨਾਲ ਸਮਰਥਨ ਕਰਨਾ ਜਾਰੀ ਰੱਖੇਗਾ।’ ਇਸ ਤੋਂ ਪਹਿਲਾਂ ਟਰੰਪ ਨੇ ਇਜ਼ਰਾਈਲ ਨੂੰ ਗਾਜ਼ਾ ਪੱਟੀ ’ਤੇ ਬੰਬਾਰੀ ਬੰਦ ਕਰਨ ਲਈ ਕਿਹਾ ਸੀ। ਇਸ ਤੋਂ ਬਾਅਦ ਹਮਾਸ ਨੇ ਦੋ ਸਾਲਾਂ ਦੀ ਲੜਾਈ ਨੂੰ ਖਤਮ ਕਰਨ ਅਤੇ ਸਾਰੇ ਬੰਦੀਆਂ ਨੂੰ ਛੱਡਣ ਦੀ ਮੰਗ ਨੂੰ ਸਵੀਕਾਰ ਕਰ ਲਿਆ। ਹਮਾਸ ਨੇ ਕਿਹਾ ਕਿ ਉਹ ਬੰਦੀਆਂ ਨੂੰ ਰਿਹਾਅ ਕਰਨ ਅਤੇ ਹੋਰ ਫਲਸਤੀਨੀਆਂ ਨੂੰ ਸੱਤਾ ਸੌਂਪਣ ਲਈ ਤਿਆਰ ਹੈ ਪਰ ਸ਼ਾਂਤੀ ਸਮਝੌਤੇ ਦੇ ਕੁਝ ਪਹਿਲੂਆਂ ’ਤੇ ਹੋਰ ਸਲਾਹ-ਮਸ਼ਵਰੇ ਦੀ ਲੋੜ ਹੈ।
