ਲਾਲੂ, ਰਾਬੜੀ ਅਤੇ ਤੇਜਸਵੀ ਖ਼ਿਲਾਫ਼ ਦੋਸ਼

0
18

ਲਾਲੂ, ਰਾਬੜੀ ਅਤੇ ਤੇਜਸਵੀ ਖ਼ਿਲਾਫ਼ ਦੋਸ਼
ਨਵੀਂ ਦਿੱਲੀ ੲੱਥੋਂ ਦੀ ਇੱਕ ਅਦਾਲਤ ਨੇ ਸੋਮਵਾਰ ਨੂੰ ਰਾਸ਼ਟਰੀ ਜਨਤਾ ਦਲ (ਆਰਜੇਡੀ) ਮੁਖੀ ਲਾਲੂ ਪ੍ਰਸਾਦ ਯਾਦਵ, ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਉਨ੍ਹਾਂ ਦੇ ਪੁੱਤਰ ਤੇਜਸਵੀ ਯਾਦਵ, ਜੋ ਰਾਜ ਵਿੱਚ ਵਿਰੋਧੀ ਧਿਰ ਦੇ ਨੇਤਾ ਹਨ, ਵਿਰੁੱਧ ਕਥਿਤ ਆਈਆਰਸੀਟੀਸੀ ਘੁਟਾਲੇ ਮਾਮਲੇ ਵਿੱਚ ਦੋਸ਼ ਤੈਅ ਕਰ ਦਿੱਤੇ ਹਨ। ਇਸ ਨਾਲ ਬਿਹਾਰ ਵਿੱਚ ਚੋਣਾਂ ਤੋਂ ਪਹਿਲਾਂ ਮੁਕੱਦਮੇ ਲਈ ਰਾਹ ਪੱਧਰਾ ਹੋ ਗਿਆ ਹੈ।
ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਨੇ ਕੇਸ ਵਿੱਚ ਰਾਬੜੀ ਦੇਵੀ ਅਤੇ ਤੇਜਸਵੀ ਯਾਦਵ ਵਿਰੁੱਧ ਅਪਰਾਧਿਕ ਸਾਜ਼ਿਸ਼ ਅਤੇ ਧੋਖਾਧੜੀ ਦੇ ਸਾਂਝੇ ਦੋਸ਼ ਤੈਅ ਕੀਤੇ ਹਨ। ਇਹ ਮਾਮਲਾ ਇੰਡੀਅਨ ਰੇਲਵੇ ਕੈਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ (9R3“3) ਦੇ ਦੋ ਹੋਟਲਾਂ ਦੇ ਸੰਚਾਲਨ ਦੇ ਠੇਕੇ ਇੱਕ ਨਿੱਜੀ ਫਰਮ ਨੂੰ ਦੇਣ ਵਿੱਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਹੈ।
ਅਦਾਲਤ ਨੇ ਲਾਲੂ ਪ੍ਰਸਾਦ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ (ਪੀਸੀਏ) ਤਹਿਤ ਵੀ ਦੋਸ਼ ਆਇਦ ਕੀਤੇ ਹਨ। ਹਾਲਾਂਕਿ ਉਨ੍ਹਾਂ ਨੇ ਆਪਣੇ ਆਪ ਨੂੰ ਨਿਰਦੋਸ਼ ਦੱਸਿਆ ਹੈ। ਇਸ ਮਾਮਲੇ ਵਿੱਚ ਇੱਕ ਤਫ਼ਸੀਲੀ ਹੁਕਮਾਂ ਦੀ ਉਡੀਕ ਹੈ।

LEAVE A REPLY

Please enter your comment!
Please enter your name here