ਮਹਾਭਾਰਤ ਵਿੱਚ ਕਰਨ ਦੀ ਭੂਮਿਕਾ ਨਿਭਾਉਣ ਵਾਲੇ ਪੰਕਜ ਧੀਰ ਦਾ ਦੇਹਾਂਤ ਮੁੰਬਈ

0
97

ਮਹਾਭਾਰਤ ਵਿੱਚ ਕਰਨ ਦੀ ਭੂਮਿਕਾ ਨਿਭਾਉਣ ਵਾਲੇ ਪੰਕਜ ਧੀਰ ਦਾ ਦੇਹਾਂਤ ਮੁੰਬਈ : ਟੀਵੀ ਸਟਾਰ ਕਰਨ ਧੀਰ ਜੋ ਬੀ.ਆਰ. ਚੋਪੜਾ ਦੇ ‘ਮਹਾਭਾਰਤ’ ਵਿੱਚ ਕਰਨ ਦੀ ਭੂਮਿਕਾ ਅਤੇ ਫੈਂਟੇਸੀ ਡਰਾਮਾ ‘ਚੰਦਰਕਾਂਤਾ’ ਵਿੱਚ ਰਾਜਾ ਸ਼ਿਵਦੱਤ ਦਾ ਕਿਰਦਾਰ ਨਿਭਾਉਣ ਲਈ ਮਕਬੂਲ ਸਨ, ਦਾ ਕੈਂਸਰ ਨਾਲ ਲੰਬੀ ਲੜਾਈ ਤੋਂ ਬਾਅਦ 68 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਨਿਰਮਾਤਾ ਅਤੇ ਧੀਰ ਦੇ ਦੋਸਤ ਅਸ਼ੋਕ ਪੰਡਿਤ ਨੇ ਦੱਸਿਆ, ‘‘ਉਨ੍ਹਾਂ ਦਾ ਅੱਜ ਸਵੇਰੇ ਕੈਂਸਰ ਕਾਰਨ ਦੇਹਾਂਤ ਹੋ ਗਿਆ। ਉਹ ਪਿਛਲੇ ਮਹੀਨਿਆਂ ਤੋਂ ਹਸਪਤਾਲ ਆ-ਜਾ ਰਹੇ ਸਨ।’’ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਕੀਤਾ ਜਾਵੇਗਾ। ਪੰਜਾਬ ਨਾਲ ਸਬੰਧਤ ਪੰਕਜ ਧੀਰ ਨੇ 1980 ਦੇ ਦਹਾਕੇ ਵਿੱਚ ਇੱਕ ਅਦਾਕਾਰ ਵਜੋਂ ਆਪਣਾ ਕਰੀਅਰ ਸ਼ੁਰੂ ਕੀਤਾ ਅਤੇ ਕਈ ਫਿਲਮਾਂ ਵਿੱਚ ਛੋਟੀਆਂ ਭੂਮਿਕਾਵਾਂ ਨਿਭਾਈਆਂ। ਉਨ੍ਹਾਂ ਨੂੰ ਵੱਡਾ ਬ੍ਰੇਕ 1988 ਵਿੱਚ ਮਿਲਿਆ ਜਦੋਂ ਉਨ੍ਹਾਂ ਨੂੰ ਸੀਰੀਅਲ ‘ਮਹਾਭਾਰਤ’ ਵਿੱਚ ਕਰਨ ਦੀ ਭੂਮਿਕਾ ਲਈ ਚੁਣਿਆ ਗਿਆ। ਇਸ ਤੋਂ ਬਾਅਦ ਉਨ੍ਹਾਂ ਦੀ ਪ੍ਰਸਿੱਧੀ ਸਿਖਰ ’ਤੇ ਪਹੁੰਚ ਗਈ ਅਤੇ ਉਨ੍ਹਾਂ ਨੇ ‘ਸੜਕ’, ‘ਸਨਮ ਬੇਵਫਾ’ ਅਤੇ ‘ਆਸ਼ਿਕ ਆਵਾਰਾ’ ਵਰਗੀਆਂ ਕਈ ਫਿਲਮਾਂ ਵਿੱਚ ਕੰਮ ਕੀਤਾ। ਉਨ੍ਹਾਂ ਦੀਆਂ ਕੁਝ ਪ੍ਰਸਿੱਧ ਫਿਲਮਾਂ ਵਿੱਚ ਬੌਬੀ ਦਿਓਲ ਦੀ ‘ਸੋਲਜਰ’, ਸ਼ਾਹ ਰੁਖ ਖਾਨ ਦੀ ‘ਬਾਦਸ਼ਾਹ’, ਅਕਸ਼ੈ ਕੁਮਾਰ ਦੀ ‘ਅੰਦਾਜ਼’, ਅਤੇ ਅਜੇ ਦੇਵਗਨ ਦੀ ‘ਜ਼ਮੀਨ’ ਅਤੇ ‘ਟਾਰਜ਼ਨ’ ਵੀ ਸ਼ਾਮਲ ਹਨ।

LEAVE A REPLY

Please enter your comment!
Please enter your name here