ਕੈਨੇਡਾ ਵੱਲੋਂ 7 ਹਜ਼ਾਰ ਨੂੰ ਦਿੱਲੀ ਦਾ ਜਹਾਜ਼ ਚੜ੍ਹਾਉਣ ਦੀ ਤਿਆਰੀ

0
155

ਵਿਨੀਪੈੱਗ: ਕੈਨੇਡਾ ਵਿਚ ਗ਼ੈਰਕਨੂੰਨੀ ਤੌਰ ’ਤੇ ਮੌਜੂਦ 32 ਹਜ਼ਾਰ ਪਰਵਾਸੀਆਂ ਨੂੰ ਡਿਪੋਰਟ ਕਰਨ ਦੇ ਹੁਕਮ ਜਾਰੀ ਹੋ ਚੁੱਕੇ ਹਨ, ਪਰ ਬਦਕਿਸਮਤੀ ਨਾਲ ਬਾਰਡਰ ਸਰਵਿਸਿਜ਼ ਵਾਲੇ ਇਨ੍ਹਾਂ ਦੀ ਪੈੜ ਨੱਪਣ ਵਿਚ ਹੁਣ ਤੱਕ ਕਾਮਯਾਬ ਨਹੀਂ ਹੋ ਸਕੀ ਹੈ। ਗ਼ੈਰਕਨੂੰਨੀ ਪਰਵਾਸੀਆਂ ਦਾ ਮੁੱਦਾ ਹਾਊਸ ਆਫ਼ ਕਾਮਨਜ਼ ਦੀ ਲੋਕ ਸੁਰੱਖਿਆ ਮਾਮਲਿਆਂ ਬਾਰੇ ਕਮੇਟੀ ਦੀ ਮੀਟਿੰਗ ਦੌਰਾਨ ਉੱਠਿਆ ਅਤੇ ਕੰਜ਼ਰਵੇਟਿਵ ਪਾਰਟੀ ਦੇ ਮੈਂਬਰਾਂ ਨੇ ਗੈਰੀ ਆਨੰਦਸੰਗਰੀ ਉੱਤੇ ਸਵਾਲਾਂ ਦੀ ਬੁਛਾੜ ਕਰ ਦਿੱਤੀ।
ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਦੇ ਮੁਖੀ ਐਰਿਨ ਓ ਗੌਰਮਨ ਨੇ ਸਾਫ਼ ਤੌਰ ’ਤੇ ਮੰਨਿਆ ਕਿ 32 ਹਜ਼ਾਰ ਗ਼ੈਰਕਨੂੰਨੀ ਪਰਵਾਸੀ ਫ਼ਰਾਰ ਹਨ, ਜਿਨ੍ਹਾਂ ਨੂੰ ਡਿਪੋਰਟ ਕੀਤਾ ਜਾਣਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਇਹ ਅੰਕੜਾ ਘੱਟ—ਵੱਧ ਹੋ ਸਕਦਾ ਹੈ। ਕੈਨੇਡਾ—ਅਮਰੀਕਾ ਬਾਰਡਰ ਰਾਹੀਂ ਹੋਣ ਵਾਲੇ ਨਾਜਾਇਜ਼ ਪਰਵਾਸ ਦਾ ਜ਼ਿਕਰ ਕਰਦਿਆਂ ਗੈਰੀ ਆਨੰਦਸੰਗਰੀ ਨੇ ਕਿਹਾ ਕਿ ਇਸ ਵਿੱਚ ਪਿਛਲੇ ਸਾਲ ਦੇ ਮੁਕਾਬਲੇ 99 ਫ਼ੀਸਦੀ ਕਮੀ ਆਈ ਹੈ ਅਤੇ ਗ਼ੈਰਕਨੂੰਨੀ ਪਰਵਾਸੀਆਂ ਨੂੰ ਡਿਪੋਰਟ ਕਰਨ ਲਈ ਸੀਬੀਐੱਸਏ ਨੂੰ 55 ਮਿਲੀਅਨ ਡਾਲਰ ਦੇ ਵਾਧੂ ਫ਼ੰਡ ਮੁਹੱਈਆ ਕਰਵਾਏ ਜਾ ਰਹੇ।
ਉਨ੍ਹਾਂ ਕਿਹਾ ਕਿ ਅਮਰੀਕਾ ਦੇ ਰਸਤੇ ਨਾਜਾਇਜ਼ ਤਰੀਕੇ ਨਾਲ ਕੈਨੇਡਾ ਦਾਖਲ ਹੋਣ ਵਾਲਿਆਂ ਦੀਆਂ ਅਸਾਇਲਮ ਅਰਜ਼ੀਆਂ ਵੀ ਸਿੱਧੇ ਤੌਰ ’ਤੇ ਰੱਦ ਕਰ ਦਿੱਤੀਆਂ ਜਾਣਗੀਆਂ। ਪਾਰਲੀਮਾਨੀ ਕਮੇਟੀ ਦੀ ਬੈਠਕ ਦੌਰਾਨ ਗੈਰੀ ਆਨੰਦਸੰਗਰੀ ਨੇ ਇਹ ਵੀ ਦੱਸਿਆ ਕਿ ਭਾਵੇਂ ਬਜਟ ਸਮੀਖਿਆ ਦੌਰਾਨ ਆਰਸੀਐੱਮਪੀ ਅਤੇ ਸੀਬੀਐੱਸਏ ਨੂੰ ਮਿਲਣ ਵਾਲੇ ਫੰਡਾ ਵਿੱਚ 2 ਫ਼ੀਸਦੀ ਕਟੌਤੀ ਕੀਤੀ ਗਈ ਪਰ ਦੋਹਾਂ ਲਾਅ ਐਨਫੋਰਸਮੈਂਟ ਏਜੰਸੀਆਂ ਨੂੰ 1000—1000 ਵਾਧੂ ਅਫ਼ਸਰ ਵੀ ਮਿਲ ਰਹੇ ਹਨ।
ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਵੱਲੋਂ ਦਿੱਤੇ ਗਏ ਅੰਕੜਿਆਂ ਮੁਤਾਬਕ ਕੈਨੇਡਾ ਨੇ ਜਿਨ੍ਹਾਂ 398 ਸ਼ਰਨਾਰਥੀ ਦਾਅਵੇਦਾਰਾਂ ਨੂੰ ਦੇਸ਼ ਨਿਕਾਲਾ ਦਿੱਤਾ ਹੈ, ਉਨ੍ਹਾਂ ਵਿਚੋਂ 146 ਨੂੰ ਅਮਰੀਕਾ ਵਾਪਸ ਭੇਜ ਦਿੱਤਾ ਗਿਆ ਹੈ, ਜਿੱਥੇ 116 ਦੀ ਨਾਗਰਿਕਤਾ ਹੈ। ਬਾਕੀਆਂ ਨੂੰ 53 ਦੇਸ਼ਾਂ ਵਿੱਚ ਭੇਜ ਦਿੱਤਾ ਗਿਆ ਸੀ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਨੂੰ ਹੈਤੀ (53), ਕੋਲੰਬੀਆ (24), ਤੁਰਕੀ (19) ਜਾਂ ਇਰਾਕ (15) ਭੇਜਿਆ ਗਿਆ ਸੀ।
ਇਸ ਡਿਪੋਰਟੇਸ਼ਨ ਲਿਸਟ ਵਿਚ ਸਭ ਵੱਧ ਗਿਣਤੀ ਭਾਰਤੀ ਨਾਗਰਿਕਾਂ ਦੀ ਹੈ ਅਤੇ 7 ਹਜ਼ਾਰ ਤੋਂ ਵੱਧ ਲੋਕਾਂ ਨੂੰ ਦਿੱਲੀ ਦਾ ਜਹਾਜ਼ ਚੜ੍ਹਾਉਣ ਦੇ ਯਤਨ ਕੀਤੇ ਜਾ ਰਹੇ ਹਨ। ਐਨਾ ਹੀ ਨਹੀਂ ਮੌਜੂਦਾ ਵਰ੍ਹੇ ਦੌਰਾਨ 2 ਹਜ਼ਾਰ ਤੋਂ ਵੱਧ ਭਾਰਤੀ ਡਿਪੋਰਟ ਕੀਤੇ ਜਾ ਚੁੱਕੇ ਹਨ ਅਤੇ ਸਾਲ ਦੇ ਅੰਤ ਤੱਕ ਅੰਕੜਾ ਹੋਰ ਵਧ ਸਕਦਾ ਹੈ।ਕੈਨੇਡਾ ਵੱਲੋਂ 7 ਹਜ਼ਾਰ ਨੂੰ ਦਿੱਲੀ ਦਾ ਜਹਾਜ਼ ਚੜ੍ਹਾਉਣ ਦੀ ਤਿਆਰੀ
ਵਿਨੀਪੈੱਗ: ਕੈਨੇਡਾ ਵਿਚ ਗ਼ੈਰਕਨੂੰਨੀ ਤੌਰ ’ਤੇ ਮੌਜੂਦ 32 ਹਜ਼ਾਰ ਪਰਵਾਸੀਆਂ ਨੂੰ ਡਿਪੋਰਟ ਕਰਨ ਦੇ ਹੁਕਮ ਜਾਰੀ ਹੋ ਚੁੱਕੇ ਹਨ, ਪਰ ਬਦਕਿਸਮਤੀ ਨਾਲ ਬਾਰਡਰ ਸਰਵਿਸਿਜ਼ ਵਾਲੇ ਇਨ੍ਹਾਂ ਦੀ ਪੈੜ ਨੱਪਣ ਵਿਚ ਹੁਣ ਤੱਕ ਕਾਮਯਾਬ ਨਹੀਂ ਹੋ ਸਕੀ ਹੈ। ਗ਼ੈਰਕਨੂੰਨੀ ਪਰਵਾਸੀਆਂ ਦਾ ਮੁੱਦਾ ਹਾਊਸ ਆਫ਼ ਕਾਮਨਜ਼ ਦੀ ਲੋਕ ਸੁਰੱਖਿਆ ਮਾਮਲਿਆਂ ਬਾਰੇ ਕਮੇਟੀ ਦੀ ਮੀਟਿੰਗ ਦੌਰਾਨ ਉੱਠਿਆ ਅਤੇ ਕੰਜ਼ਰਵੇਟਿਵ ਪਾਰਟੀ ਦੇ ਮੈਂਬਰਾਂ ਨੇ ਗੈਰੀ ਆਨੰਦਸੰਗਰੀ ਉੱਤੇ ਸਵਾਲਾਂ ਦੀ ਬੁਛਾੜ ਕਰ ਦਿੱਤੀ।
ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਦੇ ਮੁਖੀ ਐਰਿਨ ਓ ਗੌਰਮਨ ਨੇ ਸਾਫ਼ ਤੌਰ ’ਤੇ ਮੰਨਿਆ ਕਿ 32 ਹਜ਼ਾਰ ਗ਼ੈਰਕਨੂੰਨੀ ਪਰਵਾਸੀ ਫ਼ਰਾਰ ਹਨ, ਜਿਨ੍ਹਾਂ ਨੂੰ ਡਿਪੋਰਟ ਕੀਤਾ ਜਾਣਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਇਹ ਅੰਕੜਾ ਘੱਟ—ਵੱਧ ਹੋ ਸਕਦਾ ਹੈ। ਕੈਨੇਡਾ—ਅਮਰੀਕਾ ਬਾਰਡਰ ਰਾਹੀਂ ਹੋਣ ਵਾਲੇ ਨਾਜਾਇਜ਼ ਪਰਵਾਸ ਦਾ ਜ਼ਿਕਰ ਕਰਦਿਆਂ ਗੈਰੀ ਆਨੰਦਸੰਗਰੀ ਨੇ ਕਿਹਾ ਕਿ ਇਸ ਵਿੱਚ ਪਿਛਲੇ ਸਾਲ ਦੇ ਮੁਕਾਬਲੇ 99 ਫ਼ੀਸਦੀ ਕਮੀ ਆਈ ਹੈ ਅਤੇ ਗ਼ੈਰਕਨੂੰਨੀ ਪਰਵਾਸੀਆਂ ਨੂੰ ਡਿਪੋਰਟ ਕਰਨ ਲਈ ਸੀਬੀਐੱਸਏ ਨੂੰ 55 ਮਿਲੀਅਨ ਡਾਲਰ ਦੇ ਵਾਧੂ ਫ਼ੰਡ ਮੁਹੱਈਆ ਕਰਵਾਏ ਜਾ ਰਹੇ।
ਉਨ੍ਹਾਂ ਕਿਹਾ ਕਿ ਅਮਰੀਕਾ ਦੇ ਰਸਤੇ ਨਾਜਾਇਜ਼ ਤਰੀਕੇ ਨਾਲ ਕੈਨੇਡਾ ਦਾਖਲ ਹੋਣ ਵਾਲਿਆਂ ਦੀਆਂ ਅਸਾਇਲਮ ਅਰਜ਼ੀਆਂ ਵੀ ਸਿੱਧੇ ਤੌਰ ’ਤੇ ਰੱਦ ਕਰ ਦਿੱਤੀਆਂ ਜਾਣਗੀਆਂ। ਪਾਰਲੀਮਾਨੀ ਕਮੇਟੀ ਦੀ ਬੈਠਕ ਦੌਰਾਨ ਗੈਰੀ ਆਨੰਦਸੰਗਰੀ ਨੇ ਇਹ ਵੀ ਦੱਸਿਆ ਕਿ ਭਾਵੇਂ ਬਜਟ ਸਮੀਖਿਆ ਦੌਰਾਨ ਆਰਸੀਐੱਮਪੀ ਅਤੇ ਸੀਬੀਐੱਸਏ ਨੂੰ ਮਿਲਣ ਵਾਲੇ ਫੰਡਾ ਵਿੱਚ 2 ਫ਼ੀਸਦੀ ਕਟੌਤੀ ਕੀਤੀ ਗਈ ਪਰ ਦੋਹਾਂ ਲਾਅ ਐਨਫੋਰਸਮੈਂਟ ਏਜੰਸੀਆਂ ਨੂੰ 1000—1000 ਵਾਧੂ ਅਫ਼ਸਰ ਵੀ ਮਿਲ ਰਹੇ ਹਨ।
ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਵੱਲੋਂ ਦਿੱਤੇ ਗਏ ਅੰਕੜਿਆਂ ਮੁਤਾਬਕ ਕੈਨੇਡਾ ਨੇ ਜਿਨ੍ਹਾਂ 398 ਸ਼ਰਨਾਰਥੀ ਦਾਅਵੇਦਾਰਾਂ ਨੂੰ ਦੇਸ਼ ਨਿਕਾਲਾ ਦਿੱਤਾ ਹੈ, ਉਨ੍ਹਾਂ ਵਿਚੋਂ 146 ਨੂੰ ਅਮਰੀਕਾ ਵਾਪਸ ਭੇਜ ਦਿੱਤਾ ਗਿਆ ਹੈ, ਜਿੱਥੇ 116 ਦੀ ਨਾਗਰਿਕਤਾ ਹੈ। ਬਾਕੀਆਂ ਨੂੰ 53 ਦੇਸ਼ਾਂ ਵਿੱਚ ਭੇਜ ਦਿੱਤਾ ਗਿਆ ਸੀ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਨੂੰ ਹੈਤੀ (53), ਕੋਲੰਬੀਆ (24), ਤੁਰਕੀ (19) ਜਾਂ ਇਰਾਕ (15) ਭੇਜਿਆ ਗਿਆ ਸੀ।
ਇਸ ਡਿਪੋਰਟੇਸ਼ਨ ਲਿਸਟ ਵਿਚ ਸਭ ਵੱਧ ਗਿਣਤੀ ਭਾਰਤੀ ਨਾਗਰਿਕਾਂ ਦੀ ਹੈ ਅਤੇ 7 ਹਜ਼ਾਰ ਤੋਂ ਵੱਧ ਲੋਕਾਂ ਨੂੰ ਦਿੱਲੀ ਦਾ ਜਹਾਜ਼ ਚੜ੍ਹਾਉਣ ਦੇ ਯਤਨ ਕੀਤੇ ਜਾ ਰਹੇ ਹਨ। ਐਨਾ ਹੀ ਨਹੀਂ ਮੌਜੂਦਾ ਵਰ੍ਹੇ ਦੌਰਾਨ 2 ਹਜ਼ਾਰ ਤੋਂ ਵੱਧ ਭਾਰਤੀ ਡਿਪੋਰਟ ਕੀਤੇ ਜਾ ਚੁੱਕੇ ਹਨ ਅਤੇ ਸਾਲ ਦੇ ਅੰਤ ਤੱਕ ਅੰਕੜਾ ਹੋਰ ਵਧ ਸਕਦਾ ਹੈ।

LEAVE A REPLY

Please enter your comment!
Please enter your name here