ਸਰੀ ’ਚ ਪੰਜਾਬੀ ਬਿਜਨੈੱਸਮੈਨ ਦੀ ਹੱਤਿਆਵੈਨਕੂਵਰ

0
91

ਸਰੀ ’ਚ ਪੰਜਾਬੀ ਬਿਜਨੈੱਸਮੈਨ ਦੀ ਹੱਤਿਆ
ਵੈਨਕੂਵਰ : ਸਰੀ ਨੇੜਲੇ ਪੰਜਾਬੀ ਵਸੋਂ ਵਾਲੇ ਸ਼ਹਿਰ ਐਬਸਫੋਰਡ ਦੇ ਰਿੱਜਵਿਊ ਡਰਾਈਵ ਖੇਤਰ ਵਿਚ ਰਹਿੰਦੇ ਪੰਜਾਬੀ ਬਿਜਨੈੱਸਮੈਨ ਦਾ ਉਸ ਦੇ ਘਰ ਮੂਹਰੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਮੌਕੇ ਕਾਰੋਬਾਰੀ ਮੈਪਲ ਰਿੱਜ ਸ਼ਹਿਰ ਵਿਚਲੇ ਆਪਣੇ ਕਾਰੋਬਾਰੀ ਦਫਤਰ ਜਾਣ ਲਈ ਕਾਰ ਵਿੱਚ ਬੈਠਣ ਲੱਗਾ ਸੀ। ਦਰਸ਼ਨ ਸਿੰਘ ਸਾਹਸੀ (68) ਕੱਪੜਾ ਰੀਸਾਈਕਲ ਦੇ ਵੱਡੇ ਕਾਰੋਬਾਰੀ ਸਨ। ਉਸ ਦਾ ਕਾਰੋਬਾਰ ਭਾਰਤ ਦੇ ਕਈ ਸ਼ਹਿਰਾਂ ਤੱਕ ਫੈਲਿਆ ਹੋਇਆ ਹੈ। ਪੁਲੀਸ ਵੱਲੋ ਕਾਰੋਬਾਰੀ ਦੀ ਹੱਤਿਆ ਨੂੰ ਫਿਰੌਤੀ ਮਾਮਲੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਲਮੈਪਲ ਰਿੱਜ ਵਿੱਚ ਉਸ ਦੀ ਫੈਕਟਰੀ ਵਿੱਚ ਦਰਜਨਾਂ ਲੋਕਾਂ ਨੂੰ ਰੁਜ਼ਗਾਰ ਮਿਲਿਆ ਹੋਇਆ ਸੀ।
ਦੱਸਿਆ ਜਾ ਰਿਹਾ ਹੈ ਕਿ ਪਿਛਲੇ ਸਮੇਂ ਉਸ ਨੂੰ ਫਿਰੌਤੀ ਦੀਆਂ ਕਾਲਾਂ ਆਉਂਦੀਆਂ ਰਹੀਆਂ, ਜਿਸ ਦੀ ਉਸ ਨੇ ਪਰਵਾਹ ਨਹੀ ਕੀਤੀ। ਕਾਰੋਬਾਰੀ ਦੀ ਹੱਤਿਆ ਤੋਂ ਘੰਟੇ ਕੁ ਬਾਦ ਸ਼ਹਿਰ ਦੇ ਫਰਗੂਸਨ ਵੇਅ ’ਤੇ ਗੋਲੀਬਾਰੀ ਦੀ ਇਕ ਹੋਰ ਘਟਨਾ ਵਿੱਚ 41 ਸਾਲਾ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਏਅਰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਣ ਕਰ ਕੇ ਉਸ ਦੀ ਜਾਨ ਬਚ ਗਈ ਹੈ। ਦੋਹਾਂ ਘਟਨਾਵਾਂ ਕਰਕੇ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਹੈ ਤੇ ਲੋਕ ਅਸੁਰੱਖਿਅਤ ਮਹਿਸੂਸ ਕਰਨ ਲੱਗੇ ਹਨ।

LEAVE A REPLY

Please enter your comment!
Please enter your name here