ਕੈਨੇਡਾ ਵਿਖੇ ਪੰਜਾਬੀ ਗਾਇਕ ਦੇ ਘਰ ’ਤੇ ਗੋਲੀਬਾਰੀ

0
5

ਕੈਨੇਡਾ ਵਿਖੇ ਪੰਜਾਬੀ ਗਾਇਕ ਦੇ ਘਰ ’ਤੇ ਗੋਲੀਬਾਰੀ
ਸਰੀ : ਪੰਜਾਬੀ ਉਦਯੋਗਪਤੀ ਦਰਸ਼ਨ ਸਿੰਘ ਸਾਹਸੀ ਦੇ ਕਤਲ ਤੋਂ ਇੱਕ ਦਿਨ ਬਾਅਦ ਕੈਨੇਡਾ ਵਿੱਚ ਪੰਜਾਬੀ ਗਾਇਕ ਚੰਨੀ ਨਤਨ ਦੇ ਘਰ ਗੋਲੀਆਂ ਚਲਾਈਆਂ ਗਈਆਂ ਹਨ।
ਇਸ ਦੌਰਾਨ ਲਾਰੈਂਸ ਬਿਸ਼ਨੋਈ ਗੈਂਗ ਨੇ ਦਰਸ਼ਨ ਸਿੰਘ ਸਾਹਸੀ ਦੇ ਕਤਲ ਅਤੇ ਚੰਨੀ ਨਤਨ ਦੀ ਰਿਹਾਇਸ਼ ’ਤੇ ਹੋਈ ਗੋਲੀਬਾਰੀ ਦੋਵਾਂ ਘਟਨਾਵਾਂ ਦੀ ਜ਼ਿੰਮੇਵਾਰੀ ਲਈ ਹੈ। ਗੈਂਗ ਨੇ ਕਿਹਾ ਹੈ ਕਿ ਉਦਯੋਗਪਤੀ ਨੂੰ ਇਸ ਲਈ ਨਿਸ਼ਾਨਾ ਬਣਾਇਆ ਗਿਆ ਕਿਉਂਕਿ ਉਸ ਨੇ ਫਿਰੌਤੀ ਦੀ ਰਕਮ ਅਦਾ ਕਰਨ ਤੋਂ ਇਨਕਾਰ ਕਰ ਦਿੱਤਾ ਸੀ।
ਪੁਲੀਸ ਵੱਲੋਂ ਦੋਵਾਂ ਘਟਨਾਵਾਂ ਦੀ ਜਾਂਚ ਜਾਰੀ ਹੈ ਅਤੇ ਭਾਰਤੀ-ਕੈਨੇਡੀਅਨ ਭਾਈਚਾਰੇ ਦੇ ਸੰਭਾਵੀ ਨਿਸ਼ਾਨਿਆਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।
ਕਤਲ ਅਤੇ ਹਾਲ ਹੀ ਵਿੱਚ ਹੋਈ ਗੋਲੀਬਾਰੀ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਦੇ ਇੱਕ ਜਾਣੇ-ਪਛਾਣੇ ਮੈਂਬਰ ਗੋਲਡੀ ਢਿੱਲੋਂ ਦੀ ਇੱਕ ਫੇਸਬੁੱਕ ਪੋਸਟ ਰਾਹੀਂ ਲਈ ਗਈ। ਪੋਸਟ ਵਿੱਚ ਢਿੱਲੋਂ ਨੇ ਕਿਹਾ ਲਾਇਆ ਕਿ ਦਰਸ਼ਨ ਸਿੰਘ ਸਾਹਸੀ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਮੂਲੀਅਤ ਅਤੇ ਗੈਂਗ ਵੱਲੋਂ ਮੰਗੀ ਗਈ ਫਿਰੌਤੀ ਦੀ ਰਕਮ ਅਦਾ ਕਰਨ ਤੋਂ ਇਨਕਾਰ ਕਰਨ ਕਾਰਨ ਮਾਰਿਆ ਗਿਆ ਸੀ।

LEAVE A REPLY

Please enter your comment!
Please enter your name here