ਗੁਰਦੁਆਰਿਆਂ ਵਿੱਚੋਂ ਗੋਲਕਾਂ ਚੁੱਕਣ ਦੇ ਬਿਆਨ ’ਤੇ ਮੁੱਖ ਮੰਤਰੀ ਮੁਆਫੀ ਮੰਗਣ

0
107

ਗੁਰਦੁਆਰਿਆਂ ਵਿੱਚੋਂ ਗੋਲਕਾਂ ਚੁੱਕਣ ਦੇ ਬਿਆਨ ’ਤੇ ਮੁੱਖ ਮੰਤਰੀ ਮੁਆਫੀ ਮੰਗਣ: ਜਥੇਦਾਰ ਧਨੌਲਾ ਤਲਵੰਡੀ ਸਾਬੋ : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਗੁਰਦੁਆਰਾ ਸਾਹਿਬਾਨ ਵਿੱਚੋਂ ਗੋਲਕਾਂ ਚੁੱਕਣ ਸਬੰਧੀ ਮੁੱਖ ਦਿੱਤੇ ਬਿਆਨ ਨੂੰ ਵਿਵਾਦਿਤ ਅਤੇ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਗੁਰਪੁਰਬ ਸਮਾਗਮਾਂ ਵਿੱਚ ਸ਼ਮੂਲੀਅਤ ਦੌਰਾਨ ਆਪਣੇ ਸਬੋਧਨ ਦੌਰਾਨ ਕਿਹਾ ਕਿ ਗੁਰਮਤਿ ਦੇ ਗਿਆਨ ਤੋਂ ਕੋਰੇ ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਇਸ ਮਾਮਲੇ ’ਤੇ ਤੁਰੰਤ ਸਿੱਖ ਕੌਮ ਤੋਂ ਮੁਆਫੀ ਮੰਗਣ। ਸਿੰਘ ਸਾਹਿਬ ਨੇ ਕਿਹਾ ਕਿ ਦਸਵੰਧ ਸਿੱਖ ਕੌਮ ਦਾ ਇੱਕ ਅਹਿਮ ਅੰਗ ਹੈ ਅਤੇ ਗੁਰੂ ਸਾਹਿਬਾਨ ਵੇਲੇ ਤੋਂ ਹੀ ਇਹ ਰਵਾਇਤ ਚੱਲਦੀ ਆ ਰਹੀ ਹੈ।ਉਨ੍ਹਾਂ ਕਿਹਾ ਕਿ ਗੋਲਕਾਂ ਦਾ ਪੈਸਾ ਸ਼?ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੇ ਭਲੇ ਅਤੇ ਕੁਦਰਤੀ ਆਫ਼ਤਾਂ ਦੌਰਾਨ ਮਦਦ ਵਾਸਤੇ ਵਰਤਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਿਆਸੀ ਆਗੂਆਂ ਨੂੰ ਧਰਮਾਂ ਦੀਆਂ ਮਰਿਯਾਦਾਵਾਂ ਸਬੰਧੀ ਬਿਆਨ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।ਜਥੇਦਾਰ ਨੇ ਕਿਹਾ ਕਿ ਸਿੱਖ ਭਾਵਨਾਵਾਂ ਨੂੰ ਸਮਝਦੇ ਹੋਏ ਮੁੱਖ ਮੰਤਰੀ ਨੂੰ ਤੁਰੰਤ ਆਪਣੇ ਬਿਆਨ ’ਤੇ ਕੌਮ ਤੋਂ ਮੁਆਫੀ ਮੰਗਣੀ ਚਾਹੀਦੀ ਹੈ।

LEAVE A REPLY

Please enter your comment!
Please enter your name here