ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ’ਚ ਸਜਾਇਆ ਨਗਰ ਕੀਰਤਨਵੱਡੀ ਗਿਣਤੀ ਸੰਗਤਾਂ ਹੋਈਆਂ ਸ਼ਾਮਲ

0
100

ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ’ਚ ਸਜਾਇਆ ਨਗਰ ਕੀਰਤਨ
ਵੱਡੀ ਗਿਣਤੀ ਸੰਗਤਾਂ ਹੋਈਆਂ ਸ਼ਾਮਲ
ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਵੇਈਂ ਨਿਰਮਲ ਕੁਟੀਆ ਤੋਂ ਸ਼ੁਰੂ ਹੋਏ ਚੌਥੇ ਹਰੇ ਨਗਰ ਕੀਰਤਨ ਦੌਰਾਨ ਦੋ ਟਰਾਲੀਆਂ ਬੂਟਿਆਂ ਦੀਆਂ ਪ੍ਰਸ਼ਾਦ ਦੇ ਰੂਪ ਵਿੱਚ ਵੰਡੀਆਂ ਗਈਆਂ। ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਤੋਂ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ਼ੁਰੂ ਹੋਇਆ ਨਗਰ ਕੀਰਤਨ ਪਵਿੱਤਰ ਵੇਈਂ ਦਾ ਪੁਲ ਪਾਰ ਕਰਕੇ ਪਹਿਲੇ ਪੜਾਅ ਨਾਨਕ ਹੱਟ ’ਤੇ ਰੁਕਿਆ।
ਇਸ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਹੋਈਆਂ। ਨਿਹੰਗ ਸਿੰਘਾਂ ਦੀਆਂ ਛਾਉਣੀਆਂ ਵੱਲੋਂ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਦਾ ਸਨਮਾਨ ਕੀਤਾ ਗਿਆ। ਸੀਚੇਵਾਲ ਨੇ ਇਸ ਚੌਥੇ ਹਰੇ ਨਗਰ ਕੀਰਤਨ ਦੌਰਾਨ ਦੋ ਟਰਾਲੀਆਂ ਦੇ ਕਰੀਬ ਬੂਟਿਆਂ ਦਾ ਪ੍ਰਸ਼ਾਦ ਵੰਡਿਆ। ਨਗਰ ਕੀਰਤਨਾਂ ਦੌਰਾਨ ਵੰਡੇ ਜਾਂਦੇ ਬੂਟੇ ਅੱਜ ਸਭ ਤੋਂ ਵੱਧ ਵੰਡੇ ਗਏ। ਸੀਚੇਵਾਲ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਨੇ ਤਾਂ ਪੰਜ ਸਦੀਆਂ ਪਹਿਲਾਂ ਹੀ ਆਲਮੀ ਤਪਸ਼ ਤੋਂ ਬਚਣ ਦਾ ਸੱਦਾ ਦੇ ਦਿੱਤਾ ਸੀ।

LEAVE A REPLY

Please enter your comment!
Please enter your name here