ਕੇਂਦਰ ਪੰਜਾਬ ’ਵਰਸਿਟੀ ਬਾਰੇ ਹੁਕਮ ਪੂਰੀ ਤਰ੍ਹਾਂ ਵਾਪਸ ਲਵੇ : ਮੁੱਖ ਮੰਤਰੀ

0
8

ਕੇਂਦਰ ਪੰਜਾਬ ’ਵਰਸਿਟੀ ਬਾਰੇ ਹੁਕਮ ਪੂਰੀ ਤਰ੍ਹਾਂ ਵਾਪਸ ਲਵੇ : ਮੁੱਖ ਮੰਤਰੀ
ਚੰਡੀਗੜ੍ਹ :ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਅੱਜ ਪੰਜਾਬ ’ਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਦੇ ਪੁਨਰਗਠਨ ਨੂੰ ਲਾਗੂ ਕੀਤੇ ਜਾਣ ’ਤੇ ਲਗਾਈ ਰੋਕ ਦੇ ਸੰਦਰਭ ’ਚ ਕਿਹਾ ਕਿ ਜਦੋਂ ਤੱਕ ਕੇਂਦਰ ਪੰਜਾਬ ’ਵਰਸਿਟੀ ਬਾਰੇ ਹੁਕਮ ਪੂਰੀ ਤਰ੍ਹਾਂ ਵਾਪਸ ਨਹੀਂ ਲੈਂਦੀ, ਪੰਜਾਬੀ ਉਸ ਸਮੇਂ ਤੱਕ ਪਿਛਾਂਹ ਨਹੀਂ ਹਟਣਗੇ। ਮਾਨ ਨੇ ਕੇਂਦਰੀ ਪੱਤਰ ਬਾਰੇ ਕਿਹਾ ਕਿ ਸ਼ਬਦਾਂ ਦਾ ਹੇਰ ਫੇਰ ਕਰਕੇ ਸੰਘਰਸ਼ ਤੋਂ ਭਟਕਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਅਤੇ ਕੇਂਦਰ ਅਜਿਹੀਆਂ ਹੋਛੀਆਂ ਹਰਕਤਾਂ ਕਰਕੇ ਲੋਕਾਂ ਨੂੰ ਮੂਰਖ ਬਣਾਉਣ ਤੋਂ ਬਾਜ਼ ਆਵੇ। ਉਨ੍ਹਾਂ ਕਿਹਾ ਕਿ ਕੇਂਦਰ ਦੇ ਸ਼ੱਕੀ ਕਿਰਦਾਰ ਤੋਂ ਪੰਜਾਬੀ ਜਾਣੂ ਹਨ ਅਤੇ ਉਹ ਇਸ ਮਾਮਲੇ ’ਤੇ ਸੰਘਰਸ਼ ਤੋਂ ਭਟਕਣਗੇ ਨਹੀਂ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ’ਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਗ਼ੈਰਕਾਨੂੰਨੀ ਢੰਗ ਨਾਲ ਭੰਗ ਕੀਤੇ ਜਾਣ ਦੇ ਕੇਂਦਰੀ ਫ਼ੈਸਲੇ ਖ਼ਿਲਾਫ਼ ਹਰ ਪੱਧਰ ’ਤੇ ਕਾਨੂੰਨੀ ਲੜਾਈ ਲੜੇਗੀ ਅਤੇ ਇਸ ਲੜਾਈ ’ਚ ਉੱਘੇ ਕਾਨੂੰਨਦਾਨਾਂ ਨੂੰ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਵਰਸਿਟੀ ਦੀ ਖ਼ੁਦਮੁਖ਼ਤਿਆਰੀ ’ਤੇ ਸਿੱਧਾ ਹਮਲਾ ਕੀਤਾ ਹੈ ਅਤੇ ਕੇਂਦਰ ਨੇ ਨਿਯਮਾਂ ਦੀ ਅਣਦੇਖੀ ਕਰਕੇ ਇਹ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਪੰਜਾਬ ਖ਼?ਲਾਫ਼ ਚੁੱਕੇ ਜਾ ਕਦਮਾਂ ਚੋਂ ਹੀ ਪੰਜਾਬ ਵਰਸਿਟੀ ਦਾ ਮਾਮਲਾ ਵੀ ਇੱਕ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ’ਤੇ ਪੰਜਾਬ ਯੂਨੀਵਰਸਿਟੀ ਦੇ ਕੰਮਕਾਜ ਵਿੱਚ ਆਪਣੇ ਹਿੱਸੇ, ਅਧਿਕਾਰਾਂ ਜਾਂ ਭਾਗੀਦਾਰੀ ਨੂੰ ਕਿਸੇ ਵੀ ਢੰਗ ਨਾਲ ਘਟਾਉਣ ਦੀ ਇਜਾਜ਼ਤ ਕੇਂਦਰ ਸਰਕਾਰ ਨੂੰ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਦੇ ਅਜਿਹੇ ਮਨਮਾਨੇ ਫ਼ੈਸਲਿਆਂ ਖ਼?ਲਾਫ਼ ਪੰਜਾਬ ਸਰਕਾਰ ਪੂਰੀ ਤਰ੍ਹਾਂ ਲੋਕਾਂ ਨਾਲ ਖੜੀ ਹੈ।

LEAVE A REPLY

Please enter your comment!
Please enter your name here