ਕ੍ਰਿਪਟੋ ਕਰੰਸੀ ਵਿੱਚ ਕਰੋੜਾਂ ਰੁਪਏ ਡੁੱਬੇ

0
13

ਕ੍ਰਿਪਟੋ ਕਰੰਸੀ ਵਿੱਚ ਕਰੋੜਾਂ ਰੁਪਏ ਡੁੱਬੇ
ਮੋਗਾ :ਅਰਬ ਦੇਸ਼ ਦੀ ਕ੍ਰਿਪਟੋ ਕਰੰਸੀ ਵਿੱਚ ਸਥਾਨਕ ਨਿਵੇਸ਼ਕਾਂ ਦੇ ਕਰੋੜਾਂ ਰੁਪਏ ਡੁੱਬ ਗਏ ਹਨ। ਸ਼ਹਿਰ ਦੇ ਕਈ ਨਾਮੀ ਡਾਕਟਰਾਂ, ਕਾਰੋਬਾਰੀਆਂ ਅਤੇ ਹੋਰ ਸਿਆਸੀ ਆਗੂਆਂ ਨੂੰ ਘੱਟ ਸਮੇਂ ਵਿੱਚ ਵੱਧ ਮੁਨਾਫ਼ਾ ਕਮਾਉਣ ਦਾ ਲਾਲਚ ਦੇ ਕੇ ਸੀਨੀਅਰ ਭਾਜਪਾ ਆਗੂ ਰਾਹੀਂ ਯੋਜਨਾਬੱਧ ਤਰੀਕੇ ਨਾਲ ਠੱਗਿਆ ਗਿਆ ਹੈ।
ਐੱਸ ਐੱਸ ਪੀ ਅਜੈ ਗਾਂਧੀ ਨੇ ਕਿਹਾ ਕਿ ਕ੍ਰਿਪਟੋ ਕਰੰਸੀ ਦੇ ਨਾਂ ’ਤੇ ਧੋਖਾਧੜੀ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਫ਼ਰਜ਼ੀ ਸਕੀਮਾਂ ਤੋਂ ਸੁਚੇਤ ਰਹਿਣ।
ਉੱਥੇ ਹੀ ਡੀ ਐੱਸ ਪੀ ਸਿਟੀ ਗੁਰਪ੍ਰੀਤ ਸਿੰਘ ਨੇ ਸ਼ਿਕਾਇਤ ਮਿਲਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਹ ਜਾਂਚ ਦਾ ਵਿਸ਼ਾ ਹੈ ਅਤੇ ਹਾਲੇ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗੀ।
ਸੂਤਰਾਂ ਅਨੁਸਾਰ ਇਨ੍ਹਾਂ ਕਾਰੋਬਾਰੀਆਂ ਅਤੇ ਡਾਕਟਰਾਂ ਨੇ ਸਥਾਨਕ ਭਾਜਪਾ ਆਗੂ ਰਾਹੀਂ 20 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕੀਤਾ ਸੀ। ਇਸ ਦੇ ਨਾਲ ਹੀ ਕੁਝ ਹੋਰ ਲੋਕਾਂ ਨੇ ਵੀ ਕ੍ਰਿਪਟੋ ਕਰੰਸੀ ਨੂੰ ਆਪਣਾ ਕਾਰੋਬਾਰ ਬਣਾ ਕੇ ਲੋਕਾਂ ਨੂੰ ਝਾਂਸੇ ਵਿੱਚ ਲਿਆ ਅਤੇ ਉਨ੍ਹਾਂ ਦੇ ਕਰੋੜਾਂ ਰੁਪਏ ਨਿਵੇਸ਼ ਕਰਵਾ ਕੇ ਜਾਲ ਵਿੱਚ ਫਸਾ ਲਿਆ। ਇਸ ਠੱਗੀ ਦਾ ਸ਼ਿਕਾਰ ਹੋਏ ਸਥਾਨਕ ਨਾਗਰਿਕ ਨੇ ਪੁਲੀਸ ਨੂੰ ਲਿਖਤੀ ਸ਼ਿਕਾਇਤ ਦੇ ਕੇ ਕੁਝ ਲੋਕਾਂ ਖ਼ਿਲਾਫ਼ ਕ੍ਰਿਪਟੋ ਕਰੰਸੀ ਦੇ ਨਾਂ ’ਤੇ ਧੋਖਾਧੜੀ ਕਰਨ ਦਾ ਦੋਸ਼ ਲਾਇਆ ਹੈ।

LEAVE A REPLY

Please enter your comment!
Please enter your name here