ਰਾਜਿੰਦਰ ਗੁਪਤਾ ਨੇ ਪੰਜਾਬੀ ਵਿੱਚ ਰਾਜ ਸਭਾ ਮੈਂਬਰ ਵਜੋਂ ਹਲਫ਼ ਲਿਆ
ਚੰਡੀਗੜ੍ਹ : ਪੰਜਾਬ ਤੋਂ ਨਵੇਂ ਚੁਣੇ ਗਏ ਰਾਜ ਸਭਾ ਮੈਂਬਰ ਅਤੇ ਪ੍ਰਮੁੱਖ ਉਦਯੋਗਪਤੀ ਰਾਜਿੰਦਰ ਗੁਪਤਾ ਨੇ ਵੀਰਵਾਰ ਨੂੰ ਨਵੀਂ ਦਿੱਲੀ ਵਿੱਚ ਸੰਸਦ ਭਵਨ ਵਿਖੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਹੈ। ਉਨ੍ਹਾਂ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਸ੍ਰੀ ਸੀ. ਪੀ. ਰਾਧਾਕ੍ਰਿਸ਼ਨਨ ਨੇ ਸਹੁੰ ਚੁਕਾਈ। ਖਾਸ ਗੱਲ ਇਹ ਰਹੀ ਕਿ ਰਾਜਿੰਦਰ ਗੁਪਤਾ ਨੇ ਸੰਸਦ ਵਿੱਚ ਪੰਜਾਬੀ ਭਾਸ਼ਾ ਵਿੱਚ ਸਹੁੰ ਚੁੱਕ ਕੇ ਆਪਣੀ ਜ਼ਿੰਮੇਵਾਰੀ ਸੰਭਾਲੀ ਹੈ।


