ਪ੍ਰਤਾਪ ਸਿੰਘ ਬਾਜਵਾ 10 ਨਵੰਬਰ ਨੂੰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਹੋਣਗੇ ਤਲਬ
ਚੰਡੀਗੜ੍ਹ : ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਕਾਂਗਰਸ ਪਾਰਟੀ ਦੀ ਜਨਸਭਾ ਵਿੱਚ ਬਾਬਾ ਜੀਵਨ ਸਿੰਘ ਦੀ ਤਸਵੀਰ ਦੀ ਦੁਰਵਰਤੋਂ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਲਈ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਵੱਲੋਂ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ 10 ਨਵੰਬਰ ਲਈ ਤਲਬ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਮਿਸ਼ਨ ਵੱਲੋਂ ਡਿਪਟੀ ਕਮਿਸ਼ਨਰ ਤੋਂ 17 ਨਵੰਬਰ ਤੱਕ ਉਕਤ ਮਾਮਲੇ ਦੀ ਰਿਪੋਰਟ ਮੰਗੀ ਗਈ ਹੈ।
