ਪਾਕਿਸਤਾਨ ’ਚ ਧਮਾਕਾ ’ਚ 3 ਲੋਕਾਂ ਦੀ ਮੌਤ
ਪੇਸ਼ਾਵਰ:ਪਾਕਿਸਤਾਨ ਦੇ ਖੈਬਰ ਪਖਤੂਨਖਵਾਸੂਬੇ ਵਿੱਚ ਹੋਏ ਇੱਕ ਗ੍ਰੇਨੇਡ ਧਮਾਕੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ
ਪੁਲੀਸ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਨੂੰ ਖੈਬਰ ਜ਼ਿਲ੍ਹੇ ਦੀ ਬਾਰਾ ਤਹਿਸੀਲ ਵਿੱਚ ਇੱਕ ਸਥਾਨਕ ਵਿਅਕਤੀ ਦੇ ਘਰ ਵਿੱਚ ਵਾਪਰੀ। ਧਮਾਕੇ ਵਿੱਚ ਘਰ ਦੇ ਮਾਲਕ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਧਮਾਕੇ ਵਿੱਚ ਜ਼ਖ਼ਮੀ ਹੋਏ ਇੱਕ ਵਿਅਕਤੀ ਨੂੰ ਇਲਾਜ ਲਈ ਡੋਗਰਾ ਹਸਪਤਾਲ ਲਿਜਾਇਆ ਗਿਆ ਹੈ।


