ਖਾਲਿਸਤਾਨ ਲਿਬਰੇਸ਼ਨ ਫੋਰਸ ਨਾਲ ਜੁੜੇ 2 ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ,:ਪੰਜਾਬ ਪੁਲੀਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚੋਂ ਇੱਕ ਕਥਿਤ ਤੌਰ ’ਤੇ ਅਤਿਵਾਦੀ ਜਥੇਬੰਦੀ ਖਾਲਿਸਤਾਨ ਲਿਬਰੇਸ਼ਨ ਫੋਰਸ ਨਾਲ ਜੁੜਿਆ ਹੋਇਆ ਹੈ।
ਪੁਲੀਸ ਅਨੁਸਾਰ, ਇਹ ਦੋਵੇਂ ਵਿਅਕਤੀ ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰਿਆਂ ’ਤੇ ਕੰਮ ਕਰ ਰਹੇ ਸਨ। ਇਨ੍ਹਾਂ ਨੇ ਪੰਜਾਬ ਵਿੱਚ ਅਪਰਾਧ ਕਰਨ ਲਈ ਸਰਹੱਦ ਪਾਰੋਂ ਨਾਜਾਇਜ਼ ਹਥਿਆਰ ਮੰਗਵਾਏ ਸਨ। ਇਹ ਦੋਵੇਂ ਇੱਕ ਕਤਲ ਕੇਸ ਵਿੱਚ ਵੀ ਸ਼ਾਮਲ ਦੱਸੇ ਜਾ ਰਹੇ ਹਨ।
ਪੁਲੀਸ ਨੇ ਇਨ੍ਹਾਂ ਦੇ ਕਬਜ਼ੇ ’ਚੋਂ ਚਾਰ ਪਿਸਤੌਲ ਅਤੇ ਇੱਕ ਰਿਵਾਲਵਰ ਸਮੇਤ ਕੁੱਲ ਪੰਜ ਹਥਿਆਰ ਅਤੇ ਕਾਰਤੂਸ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚੋਂ ਇੱਕ, ਬਿਕਰਮਜੀਤ ਸਿੰਘ, KL6 ਨਾਲ ਜੁੜਿਆ ਹੋਇਆ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬਿਕਰਮਜੀਤ ਸਿੰਘ ਦਾ ਪਹਿਲਾਂ ਵੀ ਅਪਰਾਧਿਕ ਇਤਿਹਾਸ ਰਿਹਾ ਹੈ। ਉਹ 2018 ਵਿੱਚ ਰਾਜਾਸਾਂਸੀ ਵਿੱਚ ਇੱਕ ਧਾਰਮਿਕ ਸਥਾਨ ’ਤੇ ਹੋਏ ਗ੍ਰੇਨੇਡ ਹਮਲੇ ਵਿੱਚ ਵੀ ਸ਼ਾਮਲ ਸੀ।


