ਜਪਾਨ ਵਿੱਚ 6.7 ਸ਼ਿੱਦਤ ਵਾਲੇ ਭੂਚਾਲ ਦੇ ਝਟਕੇ
ਟੋਕੀਓ :ਜਪਾਨ ਦੇ ਉੱਤਰੀ ਸਾਹਿਲ ਉੱਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ’ਤੇ ਭੂਚਾਲ ਦੀ ਸ਼ਿੱਦਤ 6.7 ਮਾਪੀ ਗਈ ਹੈ। ਇਸ ਦਾ ਕੇਂਦਰ ਸਮੁੰਦਰ ਤਲ ਤੋਂ 10 ਕਿਲੋਮੀਟਰ ਹੇਠਾਂ ਸੀ। ਇਹ ਭੂਚਾਲ ਜਪਾਨੀ ਸਮੇਂ ਮੁਤਾਬਕ ਸ਼ਾਮ 5 ਵਜੇ ਆਇਆ। ਖ਼ਬਰ ਏਜੰਸੀ ਦੀ ਰਿਪੋਰਟ ਮੁਤਾਬਕ ਭੂਚਾਲ ਤੋਂ ਬਾਅਦ ਸੁਨਾਮੀ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ। ਫ਼?ਲਹਾਲ ਕਿਸੇ ਵੀ ਤਰ੍ਹਾਂ ਦੇ ਜਾਨ-ਮਾਲ ਦਾ ਨੁਕਸਾਨ ਹੋਣ ਦੀ ਕੋਈ ਖ਼ਬਰ ਨਹੀਂ ਸੀ। ਇਲਾਕੇ ਵਿੱਚ ਸਥਿਤ ਦੋ ਪਰਮਾਣੂ ਊਰਜਾ ਪਲਾਂਟਾਂ ਨੂੰ ਵੀ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਪੁੱਜਿਆ ਹੈ। ਏਜੰਸੀ ਨੇ ਉੱਤਰੀ ਸਾਹਿਲ ਦੇ ਖੇਤਰ ਵਿੱਚ ਇਕ ਮੀਟਰ ਤੱਕ ਸੁਨਾਮੀ ਆਉਣ ਬਾਰੇ ਜਾਣਕਾਰੀ ਦਿੱਤੀ ਹੈ।
