ਫਿਲਮ ਸਟਾਰ ਧਰਮਿੰਦਰ ਦੀ ਮੌਤ ਦੀ ਅਫਵਾਹ
ਪਰ ਉਹ ਠੀਕ ਹਾਲਤ ਵਿੱਚ ਹਸਪਤਾਲ ਤੋਂ ਘਰ ਪਹੁੰਚੇ
ਮੁੰਬਈ : ਮੀਡੀਆ ਅਦਾਰਿਆਂ ਨੇ ਆਪਣੀਆਂ ਰਿਪੋਰਟਾਂ ਵਿਚ ਦਾਅਵਾ ਕੀਤਾ ਸੀ ਬਜ਼ੁਰਗ ਅਦਾਕਾਰ ਧਰਮਿੰਦਰ ਹੁਣ ਸਾਡੇ ਵਿਚ ਨਹੀਂ ਰਹੇ। ਹਾਲਾਂਕਿ ਪਰਿਵਾਰ ਨੇ ਇਨ੍ਹਾਂ ਦਾ ਖੰਡਨ ਕੀਤਾ ਅਤੇ ਨਿੱਜਤਾ ਬਣਾ ਕੇ ਰੱਖਣ ਦੀ ਅਪੀਲ ਕੀਤੀ। ਬਜ਼ੁਰਗ ਬੌਲੀਵੁੱਡ ਅਦਾਕਾਰ ਧਰਮਿੰਦਰ ਨੂੰ ਬ੍ਰੀਚ ਕੈਂਡੀ ਹਸਪਤਾਲ ਵਿਚੋਂ ਛੁੱਟੀ ਦੇ ਦਿੱਤੀ ਗਈ ਹੈ। ਅਦਾਕਾਰ ਦਾ ਇਲਾਜ ਕਰ ਰਹੇ ਡਾਕਟਰ ਨੇ ਇਸ ਖ਼ਬਰ ਏਜੰਸੀ ਨੂੰ ਦੱਸਿਆ ਕਿ ਪਰਿਵਾਰ ਨੇ ਧਰਮ ਜੀ ਨੂੰ ਘਰ ਲਿਜਾਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦਾ ਬਾਕੀ ਇਲਾਜ ਉਥੇ ਹੀ ਚੱਲੇਗਾ। 89 ਸਾਲਾ ਅਦਾਕਾਰ ਪਿਛਲੇ ਕੁਝ ਸਮੇਂ ਤੋਂ ਬਿਮਾਰ ਹੈ ਤੇ ਉਨ੍ਹਾਂ ਦਾ ਹਸਪਤਾਲ ਆਉਣ ਜਾਣ ਲੱਗਾ ਹੋਇਆ ਹੈ। ਡਾ.ਪ੍ਰਤੀਤ ਸਮਦਾਨੀ ਨੇ ਕਿਹਾ, ‘‘ਧਰਮੇਂਦਰ ਜੀ ਸਵੇਰੇ ਸਾਢੇ ਸੱਤ ਵਜੇ ਦੇ ਕਰੀਬ ਹਸਪਤਾਲ ’ਚੋਂ ਡਿਸਚਾਰਜ ਕਰ ਦਿੱਤਾ ਗਿਆ ਹੈ। ਪਰਿਵਾਰ ਵੱਲੋਂ ਕੀਤੇ ਫੈਸਲੇ ਮੁਤਾਬਕ ਉਨ੍ਹਾਂ ਦਾ ਘਰ ਵਿਚ ਹੀ ਇਲਾਜ ਕੀਤਾ ਜਾਵੇਗਾ।’’ ਇਸ ਦੌਰਾਨ ਅਦਾਕਾਰ ਦੇ ਪਰਿਵਾਰ ਦੀ ‘ਨਿੱਜਤਾ’ ਤੇ ‘ਸਤਿਕਾਰ’ ਬਣਾ ਕੇ ਰੱਖਣ ਦੀ ਅਪੀਲ ਕੀਤੀ ਹੈ।
ਸ਼ਾਹਰੁਖ ਖਾਨ, ਆਮਿਰ ਖਾਨ ਅਤੇ ਸਲਮਾਨ ਖਾਨ ਸਮੇਤ ਕਈ ਬਾਲੀਵੁੱਡ ਹਸਤੀਆਂ ਨੇ ਹਸਪਤਾਲ ਜਾ ਕੇ ਧਰਮਿੰਦਰ ਦੀ ਖ਼ਬਰਸਾਰ ਲਈ।


