ਸ਼ੇਖ ਹਸੀਨਾ ਖ਼ਿਲਾਫ਼ ਫੈਸਲਾ 17 ਨਵੰਬਰ ਨੂੰ

0
9

ਸ਼ੇਖ ਹਸੀਨਾ ਖ਼ਿਲਾਫ਼ ਫੈਸਲਾ 17 ਨਵੰਬਰ ਨੂੰ
ਢਾਕਾ :ਬੰਗਲਾਦੇਸ਼ ਦੇ ਕੋਮਾਂਤਰੀ ਅਪਰਾਧ ਟ੍ਰਿਬਿਊਨਲ (93“-24) ਨੇ ਵੀਰਵਾਰ ਨੂੰ ਘੋਸ਼ਣਾ ਕੀਤੀ ਕਿ ਉਹ ਮਨੁੱਖਤਾ ਵਿਰੁੱਧ ਅਪਰਾਧਾਂ ਦੇ ਦੋਸ਼ਾਂ ਤਹਿਤ ਮੁਅੱਤਲ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਖ਼?ਲਾਫ਼ 17 ਨਵੰਬਰ ਨੂੰ ਫੈਸਲਾ ਸੁਣਾਏਗਾ। ਇਹ ਮੁਕੱਦਮਾ ਉਨ੍ਹਾਂ ਦੀ ਗੈਰ-ਹਾਜ਼ਰੀ ਵਿੱਚ ਚਲਾਇਆ ਗਿਆ ਹੈ।ਰਾਜਧਾਨੀ ਦੀ ਸਖ਼ਤ ਸੁਰੱਖਿਆ ਵਾਲੀ ਵਿਸ਼ੇਸ਼ ਅਦਾਲਤ ਵਿੱਚ ਮੌਜੂਦ ਇੱਕ ਪੱਤਰਕਾਰ ਨੇ ਦੱਸਿਆ, ‘‘ਤਿੰਨ ਜੱਜਾਂ ਵਾਲੇ ਟ੍ਰਿਬਿਊਨਲ ਨੇ ਫੈਸਲਾ ਸੁਣਾਉਣ ਲਈ 17 ਨਵੰਬਰ ਦੀ ਤਾਰੀਖ਼ ਤੈਅ ਕੀਤੀ ਹੈ।’’
ਹਸੀਨਾ, ਉਨ੍ਹਾਂ ਦੀ ਬਰਖਾਸਤ ਅਵਾਮੀ ਲੀਗ ਸਰਕਾਰ ਵਿੱਚ ਉਨ੍ਹਾਂ ਦੇ ਗ੍ਰਹਿ ਮੰਤਰੀ ਅਸਦੁਜ਼ਮਾਨ ਖਾਨ ਕਮਲ ਅਤੇ ਤਤਕਾਲੀ ਪੁਲੀਸ ਮੁਖੀ (97P) ਚੌਧਰੀ ਅਬਦੁੱਲਾ ਅਲ-ਮਾਮੂਨ ’ਤੇ ਟ੍ਰਿਬਿਊਨਲ ਵਿੱਚ ਮੁਕੱਦਮਾ ਚਲਾਇਆ ਗਿਆ ਸੀ। ਸਾਬਕਾ ਪ੍ਰਧਾਨ ਮੰਤਰੀ ਅਤੇ ਕਮਲ ’ਤੇ ਉਨ੍ਹਾਂ ਦੀ ਗੈਰ-ਹਾਜ਼ਰੀ ਵਿੱਚ ਮੁਕੱਦਮਾ ਚਲਾਇਆ ਗਿਆ, ਅਦਾਲਤ ਨੇ ਉਨ੍ਹਾਂ ਨੂੰ ਭਗੌੜਾ ਕਰਾਰ ਦਿੱਤਾ ਸੀ।

LEAVE A REPLY

Please enter your comment!
Please enter your name here