ਅੰਮ੍ਰਿਤਸਰ ਦਿਹਾਤੀ ਦਾ ਐੱਸ ਐੱਸ ਪੀ ਮੁਅੱਤਲ
ਅੰਮ੍ਰਿਤਸਰ : ਪੰਜਾਬ ਦੀ ਮਾਨ ਸਰਕਾਰ ਨੇ ਜ਼ੀਰੋ ਟਾਲਰੈਂਸ ਦੀ ਨੀਤੀ ਤਹਿਤ ਅੰਮ੍ਰਿਤਸਰ ਦਿਹਾਤੀ (ਰੂਰਲ) ਦੇ ਐੱਸ ਐੱਸ ਪੀ ਮਨਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮੁਢਲੀ ਜਾਣਕਾਰੀ ਅਨੁਸਾਰ ਇਹ ਸਖ਼ਤ ਕਾਰਵਾਈ ਗੈਂਗਸਟਰਾਂ ਦੇ ਖ਼?ਲਾਫ਼ ਕਾਰਵਾਈ ਕਰਨ ਵਿੱਚ ਹੋਈ ਨਾਕਾਮੀ ਦੇ ਚੱਲਦਿਆਂ ਲਈ ਗਈ ਹੈ।
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਗੈਂਗਸਟਰਾਂ ਖ਼?ਲਾਫ਼ ਕਾਰਵਾਈ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ।
