ਚੋਣ ਕਮਿਸ਼ਨ ਸਾਬਿਤ ਕਰੇ ਕਿ ਉਹ ਭਾਜਪਾ ਦੇ ਪ੍ਰਭਾਵ ਹੇਠ ਨਹੀਂ: ਕਾਂਗਰਸ

0
170

ਚੋਣ ਕਮਿਸ਼ਨ ਸਾਬਿਤ ਕਰੇ ਕਿ ਉਹ ਭਾਜਪਾ ਦੇ ਪ੍ਰਭਾਵ ਹੇਠ ਨਹੀਂ: ਕਾਂਗਰਸ
ਨਵੀਂ ਦਿੱਲੀ :ਕਾਂਗਰਸ ਪਾਰਟੀ ਨੇ ਆਪਣੀ ‘ਵੋਟ ਚੋਰੀ’ ਦੀ ਦਲੀਲ ਨੂੰ ਅੱਗੇ ਵਧਾਉਂਦੇ ਹੋਏ ਕਿਹਾ ਕਿ ਵੋਟਰ ਸੂਚੀਆਂ ਦੀ ਐੱਸਆਈਆਰ ਪ੍ਰਕਿਰਿਆ ਦੌਰਾਨ ਚੋਣ ਕਮਿਸ਼ਨ ਦਾ ਵਿਹਾਰ ਬਹੁਤ ਨਿਰਾਸ਼ਾਜਨਕ ਰਿਹਾ ਹੈ ਅਤੇ ਮੰਗ ਕੀਤੀ ਕਿ ਚੋਣ ਸੰਸਥਾ ਤੁਰੰਤ ਸਾਬਤ ਕਰੇ ਕਿ ਉਹ ਭਾਜਪਾ ਦੇ ਪ੍ਰਭਾਵ ਹੇਠ ਕੰਮ ਨਹੀਂ ਕਰ ਰਹੀ।
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਇਹ ਵੀ ਦੋਸ਼ ਲਾਇਆ ਕਿ ਭਾਜਪਾ ‘ਵੋਟ ਚੋਰੀ’ ਲਈ ਵੋਟਰ ਸੂਚੀਆਂ ਦੀ ਸੁਧਾਈ (S9R) ਪ੍ਰਕਿਰਿਆ ਨੂੰ ਇੱਕ ਹਥਿਆਰ ਵਜੋਂ ਵਰਤਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਨੇ 12 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਅਹੁਦੇਦਾਰਾਂ ਨਾਲ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ ਜਿੱਥੇ ਐੱਸਆਈਆਰ ਪ੍ਰਕਿਰਿਆ ਚੱਲ ਰਹੀ ਹੈ।
ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਜਦੋਂ ਜਮਹੂਰੀ ਸੰਸਥਾਵਾਂ ਵਿੱਚ ਲੋਕਾਂ ਦਾ ਵਿਸ਼ਵਾਸ ਪਹਿਲਾਂ ਹੀ ਘਟਿਆ ਹੋਇਆ ਹੈ ਤਾਂ ਐੱਸਆਈਆਰ ਪ੍ਰਕਿਰਿਆ ਦੌਰਾਨ ਚੋਣ ਕਮਿਸ਼ਨ ਦਾ ਵਿਹਾਰ ਬਹੁਤ ਨਿਰਾਸ਼ਾਜਨਕ ਰਿਹਾ ਹੈ।
ਖੜਗੇ ਨੇ ਕਿਹਾ, ‘‘ਉਸ(ਚੋਣ ਕਮਿਸ਼ਨ) ਨੂੰ ਤੁਰੰਤ ਸਾਬਿਤ ਕਰਨਾ ਚਾਹੀਦਾ ਹੈ ਕਿ ਉਹ ਭਾਜਪਾ ਦੇ ਪ੍ਰਭਾਵ ਹੇਠ ਕੰਮ ਨਹੀਂ ਕਰ ਰਿਹਾ ਹੈ ਅਤੇ ਉਸ ਨੂੰ ਆਪਣੀ ਸੰਵਿਧਾਨਕ ਸਹੁੰ ਅਤੇ ਭਾਰਤ ਦੇ ਲੋਕਾਂ ਪ੍ਰਤੀ ਆਪਣੀ ਵਫ਼ਾਦਾਰੀ ਯਾਦ ਹੈ, ਨਾ ਕਿ ਕਿਸੇ ਸੱਤਾਧਾਰੀ ਪਾਰਟੀ ਪ੍ਰਤੀ।’’

LEAVE A REPLY

Please enter your comment!
Please enter your name here