ਆਰਐੱਸਐੱਸ ਦੇ ਆਗੂ ਦੇ ਪੁੱਤਰ ਦੇ ਦੋ ਕਤਲ ਗ੍ਰਿਫ਼ਤਾਰ
ਫਿਰੋਜ਼ਪੁਰ : ਪੁਲੀਸ ਨੇ ਕਾਰਵਾਈ ਕਰਦੇ ਹੋਏ ਚਾਰ ਦਿਨ ਪਹਿਲਾਂ ਫਿਰੋਜ਼ਪੁਰ ਸ਼ਹਿਰ ਵਿੱਚ ਅੰਨ੍ਹੇ ਕਤਲ ਦੇ ਮਾਮਲੇ ਵਿਚ ਸ਼ਾਮਲ ਦੋ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ। ਐਸ ਐਸ ਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਪ੍ਰੈਸ ਕਾਨਫ਼ਰੰਸ ਦੌਰਾਨ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ 15 ਨਵੰਬਰ ਨੂੰ ਫਿਰੋਜ਼ਪੁਰ ਸ਼ਹਿਰ ਦੇ ਆਰਐਸਐਸ ਦੇ ਆਗੂ ਬਲਦੇਵ ਅਰੋੜਾ ਦੇ ਪੁੱਤਰ ਨਵੀਨ ਅਰੋੜਾ ਦੀ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਪੁਲੀਸ ਵੱਲੋਂ ਜਿਨ੍ਹਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਉਨ੍ਹਾਂ ਵਿਚ ਹਰਸ਼ ਵਾਸੀ ਬਸਤੀ ਭੱਟੀਆਂ ਵਾਲੀ, ਫਿਰੋਜ਼ਪੁਰ ਸ਼ਹਿਰ ਅਤੇ ਕੰਨਵ ਵਾਸੀ ਬਸਤੀ ਭੱਟੀਆਂ ਵਾਲੀ ਫਿਰੋਜ਼ਪੁਰ ਸ਼ਹਿਰ ਹਨ। ਗ੍ਰਿਫ਼ਤਾਰੀ ਦੌਰਾਨ ਦੋਸ਼ੀਅਨ ਪਾਸੋਂ ਦੋ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਦੀ ਤਕਨੀਕੀ ਢੰਗ ਨਾਲ ਜਾਂਚ ਜਾਰੀ ਹੈ। ਪੁਲੀਸ ਦਾ ਮੰਨਣਾ ਹੈ ਕਿ ਇਨ੍ਹਾਂ ਫੋਨਾਂ ਵਿਚੋਂ ਸਾਜ਼ਿਸ਼ ਨਾਲ ਜੁੜੇ ਅਹਿਮ ਸਬੂਤ ਮਿਲ ਸਕਦੇ ਹਨ। ਪੁਲੀਸ ਵੱਲੋਂ ਕੀਤੀ ਗਈ ਜਾਂਚ ਵਿਚ ਇਹ ਵੀ ਖੁਲਾਸਾ ਹੋਇਆ ਹੈ ਕਿ ਮੁਲਜ਼ਮ ਇਸ ਘਟਨਾ ਨੂੰ ਅੰਜਾਮ ਦੇਣ ਲਈ ਵਰਤੇ ਗਏ ਹਥਿਆਰ ਉੱਤਰ ਪ੍ਰਦੇਸ਼ (ਯੂ.ਪੀ.) ਤੋਂ ਲੈ ਕੇ ਆਏ ਸਨ।


