ਦੁਬਈ ਏਅਰ ਸ਼ੋਅ ਦੌਰਾਨ ਭਾਰਤੀ ਹਵਾਈ ਜਹਾਜ਼ ਹਾਦਸਾਗ੍ਰਸਤ
ਦੁਬਈ, ਦੁਬਈ ਏਅਰ ਸ਼ੋਅ ਦੌਰਾਨ ਭਾਰਤੀ ਹਵਾਈ ਫੌਜ ਦਾ ਤੇਜਸ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਖਬਰ ਦੇ ਹੋਰ ਵੇਰਵੇ ਹਾਸਲ ਕੀਤੇ ਜਾ ਰਹੇ ਹਨ। ਇਸ ਏਅਰ ਸ਼ੋਅ ਦੌਰਾਨ ਤੇਜਸ ਉਡਾਣ ਦੇ ਕਰਤੱਬ ਦਿਖਾ ਰਿਹਾ ਸੀ ਕਿ ਹਾਦਸਾਗ੍ਰਸਤ ਹੋ ਗਿਆ। ਇਸ ਮੌਕੇ ਅਲ ਮਕਤੂਮ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਕਾਲੇ ਧੂੰਏਂ ਦਾ ਗੁਬਾਰ ਫੈਲ ਗਿਆ। ਇਹ ਹਾਦਸਾ ਸਥਾਨਕ ਸਮੇਂ ਅਨੁਸਾਰ ਦੁਪਹਿਰ 2:10 ਵਜੇ ਦੇ ਕਰੀਬ ਵਾਪਰਿਆ। ਇਸ ਦੌਰਾਨ ਪਾਇਲਟ ਦੀ ਹਾਲਤ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਤੇ ਨਾ ਹੀ ਇਸ ਬਾਰੇ ਅਧਿਕਾਰੀਆਂ ਵੱਲੋਂ ਕੋਈ ਪੁਸ਼ਟੀ ਕੀਤੀ ਗਈ।
