ਅੰਮ੍ਰਿਤਪਾਲ ਸਿੰਘ ਦੀ ਮਾਂ ਨੂੰ ਕੈਨੇਡਾ ਜਾਣ ਤੋਂ ਰੋਕਿਆ

0
223

ਅੰਮ੍ਰਿਤਪਾਲ ਸਿੰਘ ਦੀ ਮਾਂ ਨੂੰ ਕੈਨੇਡਾ ਜਾਣ ਤੋਂ ਰੋਕਿਆ
ਚੰਡੀਗੜ੍ਹ, ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੂੰ ਅੱਜ ਦਿੱਲੀ ਦੇ ਹਵਾਈ ਅੱਡੇ ’ਤੇ ਰੋਕ ਲਿਆ ਗਿਆ ਜਿਸ ਕਰਕੇ ਉਹ ਕੈਨੇਡਾ ਨਹੀਂ ਜਾ ਸਕੇ। ਬਲਵਿੰਦਰ ਕੌਰ ਅੱਜ ਦੁਪਹਿਰ 12 ਵਜੇ ਦਿੱਲੀ ਹਵਾਈ ਅੱਡੇ ’ਤੇ ਪੁੱਜੇ ਜਿੱਥੋਂ ਉਨ੍ਹਾਂ ਨੇ ਕੈਨੇਡਾ ਲਈ ਰਵਾਨਾ ਹੋਣਾ ਸੀ ਪ੍ਰੰਤੂ ਏਅਰਪੋਰਟ ਅਥਾਰਿਟੀ ਨੇ ਉਨ੍ਹਾਂ ਨੂੰ ਹਵਾਈ ਅੱਡੇ ’ਤੇ ਹੀ ਰੋਕ ਲਿਆ। ਬਲਵਿੰਦਰ ਕੌਰ ਦੀ ਬੇਟੀ ਐਡਮਿੰਟਨ ’ਚ ਰਹਿ ਰਹੀ ਹੈ ਜਿਸ ਦੇ ਘਰ ਪੁੱਤਰ ਨੇ ਜਨਮ ਲਿਆ ਹੈ। ਉਹ ਦੋਹਤੇ ਨੂੰ ਦੇਖਣ ਲਈ ਹੀ ਕੈਨੇਡਾ ਜਾ ਰਹੇ ਸਨ।
ਏਅਰਪੋਰਟ ਅਥਾਰਿਟੀ ਦੇ ਅਧਿਕਾਰੀਆਂ ਨੇ ਬਲਵਿੰਦਰ ਕੌਰ ਨੂੰ ਕੈਨੇਡਾ ਜਾਣ ਤੋਂ ਰੋਕਣ ਪਿੱਛੇ ਜ਼ਿਲ੍ਹਾ ਪੁਲੀਸ ਕਪਤਾਨ ਦਿਹਾਤੀ ਅੰਮ੍ਰਿਤਸਰ ਵੱਲੋਂ ਜਾਰੀ ਲੁੱਕ ਆਊਟ ਨੋਟਿਸ ਦਾ ਹਵਾਲਾ ਦਿੱਤਾ ਹੈ। ਇਸ ਤੋਂ ਪਹਿਲਾਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਵੀ ਇੰਗਲੈਂਡ ਜਾਣ ਤੋਂ ਰੋਕਿਆ ਗਿਆ ਸੀ। ਬਲਵਿੰਦਰ ਕੌਰ ਨੇ ਦੱਸਿਆ ਕਿ ਉਸ ਕੋਲ ਕੈਨੇਡਾ ਦਾ ਵੈਲਿਡ ਵੀਜ਼ਾ ਹੈ ਅਤੇ ਭਾਰਤ ਸਰਕਾਰ ਅਜਿਹੀਆਂ ਰੋਕਾਂ ਲਾ ਕੇ ਉਨ੍ਹਾਂ ਨੂੰ ਗ਼ੁਲਾਮੀ ਦਾ ਅਹਿਸਾਸ ਕਰਾ ਰਹੀ ਹੈ।

LEAVE A REPLY

Please enter your comment!
Please enter your name here