ਸ੍ਰੀ ਆਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਮਿਲੇਗਾ ਦਰਜਾ
ਸ੍ਰੀ ਆਨੰਦਪੁਰ ਸਾਹਿਬ : ਪੰਜਾਬ ਸਰਕਾਰ ਸ੍ਰੀ ਆਨੰਦਪੁਰ ਸਾਹਿਬ ਤੇ ਅੰਮ੍ਰਿਤਸਰ ਗਲਿਆਰਾ ਨੂੰ ਪਵਿੱਤਰ ਏਰੀਆ ਘੋਸ਼ਿਤ ਕਰੇਗੀ। ਪੰਜਾਬ ਵਿਧਾਨ ਸਭਾ ਦੇ ਅੱਜ ਇੱਥੇ ਹੋ ਰਹੇ ਸੈਸ਼ਨ ’ਚ ਇਸ ਬਾਰੇ ਮਤਾ ਲਿਆਂਦਾ ਜਾਵੇਗਾ। ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਇਹ ਅਹਿਮ ਫੈਸਲਾ ਲਏ ਜਾਣ ਦੀ ਸੰਭਾਵਨਾ ਹੈ। ਪੰਜਾਬ ਸਰਕਾਰ ਵੱਲੋਂ ਆਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਬਣਾਉਣ ਦੀ ਕੋਈ ਤਜਵੀਜ਼ ਨਹੀਂ ਜਾਪਦੀ ਹੈ ।
