ਰਾਸ਼ਟਰਪਤੀ ਵੱਲੋਂ ਗੁਰੂ ਤੇਗ ਬਹਾਦਰ ਨੂੰ ਸ਼ਰਧਾਂਜਲੀ
ਨਵੀਂ ਦਿੱਲੀ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗੁਰੂ ਤੇਗ ਬਹਾਦਰ ਦੇੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਹਾਦਰੀ, ਬਲੀਦਾਨ ਅਤੇ ਨਿਰਸਵਾਰਥ ਸੇਵਾ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਨੇ ਧਰਮ, ਮਨੁੱਖਤਾ ਅਤੇ ਸੱਚ ਦੇ ਆਦਰਸ਼ਾਂ ਦੀ ਰਾਖੀ ਲਈ ਸ਼ਹੀਦੀ ਦਿੱਤੀ। ਉਨ੍ਹਾਂ ਦੀਆਂ ਸਿੱਖਿਆਵਾਂ ਦ੍ਰਿੜ੍ਹਤਾ ਤੇ ਹੌਸਲੇ ਨਾਲ ਨਿਆਂ ਦੇ ਮਾਰਗ ’ਤੇ ਅੱਗੇ ਵਧਣ ਲਈ ਪ੍ਰੇਰਦੀਆਂ ਹਨ। ਆਓ ਸਾਰੇ ਉਨ੍ਹਾਂ ਦੀਆਂ ਕਦਰਾਂ-ਕੀਮਤਾਂ ਆਪਣੇ ਜੀਵਨ ’ਚ ਅਪਣਾਈਏ ਅਤੇ ਦੇਸ਼ ’ਚ ਸਦਭਾਵਨਾ ਤੇ ਏਕਤਾ ਨੂੰ ਮਜ਼ਬੂਤ ਕਰਨ ਲਈ ਕੰਮ ਕਰੀਏ। ਮੈਂ ਗੁਰੂ ਤੇਗ ਬਹਾਦਰ ਜੀ ਉਨ੍ਹਾਂ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਭੇਟ ਕਰਦੀ ਹਾਂ।
