ਸ੍ਰੀ ਆਨੰਦਪੁਰ ਸਾਹਿਬ ਵਿੱਚ ਗੁਰੂ ਤੇਗ ਬਹਾਦਰ ਦੇ ਨਾਂ ’ਤੇ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕੀਤੀ ਜਾਵੇਗੀ: ਮਾਨ

0
109

ਸ੍ਰੀ ਆਨੰਦਪੁਰ ਸਾਹਿਬ ਵਿੱਚ ਗੁਰੂ ਤੇਗ ਬਹਾਦਰ ਦੇ ਨਾਂ ’ਤੇ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕੀਤੀ ਜਾਵੇਗੀ: ਮਾਨ
ਸ੍ਰੀ ਆਨੰਦਪੁਰ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਇੱਥੇ ਗੁਰੂ ਤੇਗ ਬਹਾਦਰ ਜੀ ਦੇ ਨਾਂ ’ਤੇ ਇੱਕ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕੀਤੀ ਜਾਵੇਗੀ। ਮਾਨ ਨੌਵੇਂ ਗੁਰੂ, ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦੀ ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਕਿਹਾ, “ ਗੁਰੂ ਤੇਗ ਬਹਾਦਰ ਜੀ ਦੇ ਨਾਂ ’ਤੇ ਇੱਥੇ (ਸ੍ਰੀ ਅਨੰਦਪੁਰ ਸਾਹਿਬ) ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕੀਤੀ ਜਾਵੇਗੀ।” ਇਸ ਤੋਂ ਪਹਿਲਾਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮਾਨ ਨੂੰ ਆਨੰਦਪੁਰ ਸਾਹਿਬ ਵਿੱਚ ਇੱਕ ਵਿਸ਼ਵ ਪੱਧਰੀ ਵਿੱਦਿਅਕ ਸੰਸਥਾ ਸਥਾਪਤ ਕਰਨ ਦਾ ਐਲਾਨ ਕਰਨ ਦੀ ਅਪੀਲ ਕੀਤੀ ਸੀ।
ਮਾਨ ਨੇ ਅੱਗੇ ਐਲਾਨ ਕੀਤਾ ਕਿ ਅੰਮ੍ਰਿਤਸਰ, ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਅਤੇ ਰੂਪਨਗਰ ਜ਼ਿਲ੍ਹੇ ਦੇ ਆਨੰਦਪੁਰ ਸਾਹਿਬ ਦੇ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਲੋਕਾਂ ਲਈ ਮੁਫ਼ਤ ਈ-ਰਿਕਸ਼ਾ ਜਾਂ ਮਿੰਨੀ ਬੱਸ ਸੇਵਾ ਸ਼ੁਰੂ ਕੀਤੀ ਜਾਵੇਗੀ।
ਮਾਨ ਨੇ ਅੱਗੇ ਕਿਹਾ ਕਿ ਮੁਫ਼ਤ ਈ-ਰਿਕਸ਼ਾ ਜਾਂ ਮਿੰਨੀ ਬੱਸ ਸੇਵਾ ’ਤੇ ਆਉਣ ਵਾਲਾ ਖਰਚਾ ਸੂਬਾ ਸਰਕਾਰ ਸਹਿਣ ਕਰੇਗੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਆਨੰਦਪੁਰ ਸਾਹਿਬ ਵਿੱਚ ਇੱਕ ਵਿਰਾਸਤੀ ਗਲੀ ਵੀ ਬਣਾਈ ਜਾਵੇਗੀ।
ਇਹ ਤਾਜ਼ਾ ਐਲਾਨ ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ, ਤਲਵੰਡੀ ਸਾਬੋ ਅਤੇ ਅੰਮ੍ਰਿਤਸਰ ਦੇ ਕੰਧ ਵਾਲੇ ਸ਼ਹਿਰ ਨੂੰ ਸਰਬਸੰਮਤੀ ਨਾਲ ਪਵਿੱਤਰ ਸ਼ਹਿਰ ਐਲਾਨਣ ਦੇ ਇੱਕ ਦਿਨ ਬਾਅਦ ਆਏ ਹਨ।
ਸੋਮਵਾਰ ਨੂੰ ਮਾਨ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਅੰਮ੍ਰਿਤਸਰ ਦੇ ਕੰਧ ਵਾਲੇ ਸ਼ਹਿਰ, ਤਲਵੰਡੀ ਸਾਬੋ ਅਤੇ ਅਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਵੇਗੀ। ਇਨ੍ਹਾਂ ਸ਼ਹਿਰਾਂ ਵਿੱਚ ਮਾਸ, ਸ਼ਰਾਬ, ਤੰਬਾਕੂ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਿਕਰੀ ਅਤੇ ਵਰਤੋਂ ’ਤੇ ਪਾਬੰਦੀ ਲਗਾਈ ਜਾਵੇਗੀ।

LEAVE A REPLY

Please enter your comment!
Please enter your name here