ਜਲੰਧਰ ਨਾਬਾਲਗ ਕਤਲ ਮਾਮਲਾ: ਪੁਲੀਸ ਕਮਿਸ਼ਨਰ ਵੱਲੋਂ ਏ ਐੱਸ ਆਈ ਡਿਸਮਿਸ, ਦੋ ਮੁਅੱਤਲ

0
199

ਜਲੰਧਰ ਨਾਬਾਲਗ ਕਤਲ ਮਾਮਲਾ: ਪੁਲੀਸ ਕਮਿਸ਼ਨਰ ਵੱਲੋਂ ਏ ਐੱਸ ਆਈ ਡਿਸਮਿਸ, ਦੋ ਮੁਅੱਤਲ
ਜਲੰਧਰ : ਪੁਲੀਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਵੱਲੋਂ ਬਸਤੀ ਬਾਵਾ ਖੇਲ ਵਿਚ ਨਾਬਾਲਿਗ ਲੜਕੀ ਨਾਲ ਜਿਨਸੀ ਸ਼ੋਸ਼ਣ ਤੇ ਕਤਲ ਦੇ ਮਾਮਲੇ ਵਿੱਚ ਅਣਗਹਿਲੀ ਵਰਤਣ ਵਾਲੇ ਏ ਐੱਸ ਆਈ ਮੰਗਤ ਰਾਮ ਵਿਰੁੱਧ ਸਖ਼ਤ ਕਾਰਵਾਈ ਕਰਦੇ ਹੋਏ ਉਸ ਨੂੰ ਨੌਕਰੀ ਤੋਂ ਡਿਸਮਿਸ ਕਰ ਦਿੱਤਾ ਗਿਆ ਹੈ। ਇਸ ਤੋ ਇਲਾਵਾ ਦੋ ਪੀਸੀਆਰ ਦੇ ਪੁਲੀਸ ਮੁਲਾਜਮਾਂ ਨੂੰ ਮੁਅੱਤਲ ਕਰਕੇ ਉਨ੍ਹਾਂ ਖ਼ਿਲਾਫ਼ ਵਿਭਾਗੀ ਕਾਰਵਾਈ ਸ਼ੁਰੂ ਕੀਤੀ ਹੈ।
ਇਹ ਕਦਮ ਘਟਨਾ ਦੀ ਗੰਭੀਰਤਾ ਅਤੇ ਜਾਂਚ ਪ੍ਰਕਿਰਿਆ ਦੌਰਾਨ ਸਾਹਮਣੇ ਆਈ ਲਾਪਰਵਾਹੀ ਨੂੰ ਧਿਆਨ ਵਿੱਚ ਰੱਖਦਿਆਂ ਲਏ ਗਏ ਹਨ। ਪੁਲੀਸ ਕਮਿਸ਼ਨਰ ਨੇ ਸਪੱਸ਼ਟ ਕਿਹਾ ਕਿ ਅਪਰਾਧਾਂ ਦੇ ਮਾਮਲਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜਾਂਚ ਦੌਰਾਨ ਸਾਹਮਣੇ ਆਇਆ ਕਿ 1S9 ਮੰਗਤ ਰਾਮ ਵੱਲੋਂ ਮੌਕੇ ’ਤੇ ਬਣਦੀ ਪੁਲੀਸ ਕਾਰਵਾਈ ਨਹੀ ਕੀਤੀ ਗਈ ਅਤੇ ਨਾ ਹੀ ਸੀਸੀਟੀਵੀ ਫੁਟੇਜ ਨੂੰ ਧਿਆਨ ਨਾਲ ਦੇਖਿਆ ਗਿਆ।
ਇਸ ਤਰ੍ਹਾਂ ਦੀ ਲਾਪਰਵਾਹੀ ਨਾ ਸਿਰਫ਼ ਪੁਲੀਸ ਵਿਭਾਗ ਦੇ ਅਕਸ ਨੂੰ ਢਾਹ ਲੱਗਦੀ ਹੈ, ਬਲਕਿ ਨਿਆਂ ਦੀ ਪ੍ਰਕਿਰਿਆ ਨੂੰ ਵੀ ਪ੍ਰਭਾਵਿਤ ਕਰਦੀ ਹੈ। ਇਸ ਲਈ ਜ਼ੀਰੋ-ਟੋਲਰੈਂਸ ਨੀਤੀ ਅਧੀਨ ਤੁਰੰਤ ਇਸ ਕਰਮਚਾਰੀ ਦੇ ਖ਼?ਲਾਫ਼ ਸਖ਼ਤ ਕਾਰਵਾਈ ਕੀਤੀ ਗਈ ਹੈ।

LEAVE A REPLY

Please enter your comment!
Please enter your name here