ਮੋਗਾ ਦੇ ਮੇਅਰ ਨੂੰ ਪਾਰਟੀ ’ਚੋਂ ਕੱਢਿਆ

0
17

ਮੋਗਾ ਦੇ ਮੇਅਰ ਨੂੰ ਪਾਰਟੀ ’ਚੋਂ ਕੱਢਿਆ
ਮੋਗਾ : ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਵੱਲੋਂ ਵੱਡਾ ਐਕਸ਼ਨ ਲੈਂਦਿਆਂ ਮੋਗਾ ਦੇ ਮੇਅਰ ਬਲਜੀਤ ਸਿੰਘ ਚੰਨੀ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰ ਦਿੱਤਾ ਹੈ। ਪਾਰਟੀ ਵੱਲੋਂ ਜਾਰੀ ਇੱਕ ਨੋਟ ਵਿੱਚ ਉਹਨਾਂ ਨੂੰ ਪਾਰਟੀ ਵਿੱਚੋਂ ਕੱਢੇ ਜਾਣ ਦੀ ਜਾਣਕਾਰੀ ਦਿੱਤੀ ਗਈ ਹੈ।
ਪਾਰਟੀ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਮੇਅਰ ਬਲਜੀਤ ਸਿੰਘ ਚੰਨੀ ਦੇ ਨਸ਼ਾ ਤਸਕਰਾਂ ਨਾਲ ਸਬੰਧ ਸਨ, ਜਿਸ ਤੋਂ ਬਾਅਦ ਪੁਖਤਾ ਸਬੂਤ ਮਿਲਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ।
‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪਾਰਟੀ ਦੀ ਨਸ਼ਿਆਂ, ਭ੍ਰਿਸ਼ਟਾਚਾਰ ਅਤੇ ਪੰਜਾਬ ਅਤੇ ਇਸ ਦੇ ਨੌਜਵਾਨਾਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਕਿਸੇ ਵੀ ਗਤੀਵਿਧੀਆਂ ਪ੍ਰਤੀ ਜ਼ੀਰੋ-ਟੌਲਰੈਂਸ ਦੀ ਨੀਤੀ ਹੈ।
ਬਰਸਟ ਨੇ ਕਿਹਾ ਕਿ ਪਾਰਟੀ ਕਿਸੇ ਵੀ ਗਲਤ ਜਾਂ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀ ਨੂੰ ਜਨਤਕ ਅਹੁਦੇ ’ਤੇ ਰਹਿਣ ਦੀ ਇਜਾਜ਼ਤ ਨਹੀਂ ਦੇ ਸਕਦੀ।
ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜੇ ਕੋਈ ਵੀ ਵਿਅਕਤੀ, ਅਹੁਦੇ ਦੀ ਪਰਵਾਹ ਕੀਤੇ ਬਿਨਾਂ, ਨਸ਼ਾ ਨੈੱਟਵਰਕਾਂ ਨਾਲ ਜੁੜਿਆ ਹੋਇਆ ਜਾਂ ਨਸ਼ਿਆਂ ਵਿਰੁੱਧ ਲੜਾਈ ਨਾਲ ਸਮਝੌਤਾ ਕਰਦਾ ਪਾਇਆ ਗਿਆ, ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
ਬਲਜੀਤ ਸਿੰਘ ਚੰਨੀ ਮੋਗਾ ਨਗਰ ਨਿਗਮ ਦੇ ਮੇਅਰ ਸਨ। ਉਹ ਵਾਰਡ ਨੰਬਰ 8 ਤੋਂ ਕੌਂਸਲਰ ਚੁਣੇ ਗਏ ਸਨ। ਉਨ੍ਹਾਂ ਨੇ 2021 ਦੀਆਂ ਨਿਗਮ ਚੋਣਾਂ ਆਮ ਆਦਮੀ ਦੇ ਚੋਣ ਨਿਸ਼ਾਨ ’ਤੇ ਲੜੀਆਂ ਸਨ। 21 ਅਗਸਤ 2023 ਨੂੰ ਮੋਗਾ ਨਗਰ ਨਿਗਮ ਵਿੱਚ ਕੁੱਲ 50 ਕੌਂਸਲਰਾਂ ਵਿੱਚੋਂ 42 ਨੇ ਬਲਜੀਤ ਸਿੰਘ ਚੰਨੀ ਦਾ ਸਮਰਥਨ ਕੀਤਾ ਸੀ। ਵੋਟਿੰਗ ਪ੍ਰਕਿਰਿਆ ਦੌਰਾਨ 8 ਕੌਂਸਲਰ ਗੈਰਹਾਜ਼ਰ ਰਹੇ ਸਨ। ਉਨ੍ਹਾਂ ਦੀ ਗੈਰ ਹਾਜਰੀ ਤੋਂ ਬਾਅਦ ਬਲਜੀਤ ਚੰਨੀ ਨੂੰ ਸਭ ਦੀ ਸਹਿਮਤੀ ਨਾਲ ਮੇਅਰ ਚੁਣ ਲਿਆ ਗਿਆ ਸੀ।

LEAVE A REPLY

Please enter your comment!
Please enter your name here