ਕੈਨੇਡਾ ਤੋਂ ਆਈ ਲੜਕੀ ਵੱਲੋਂ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕਤਲ
ਫ਼ਰੀਦਕੋਟ “: ਸਥਾਨਕ ਪਿੰਡ ਸੁੱਖਣਵਾਲਾ ਵਿੱਚ ਪਤਨੀ ਵੱਲੋਂ ਪ੍ਰੇਮੀ ਨਾਲ ਮਿਲ ਕੇ 30 ਸਾਲਾ ਨੌਜਵਾਨ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲੀਸ ਦੀ ਮੁੱਢਲੀ ਤਫ਼ਤੀਸ਼ ਵਿੱਚ ਪਤਾ ਲੱਗਾ ਹੈ ਕਿ ਗੁਰਵਿੰਦਰ ਸਿੰਘ ਦਾ ਦੋ ਸਾਲ ਪਹਿਲਾਂ ਰੁਪਿੰਦਰ ਕੌਰ ਨਾਲ ਵਿਆਹ ਹੋਇਆ ਸੀ। ਰੁਪਿੰਦਰ ਕੌਰ ਕੈਨੇਡਾ ਰਹਿੰਦੀ ਸੀ ਜਿੱਥੇ ਉਸ ਦੀ ਹਰਕੰਵਲਜੀਤ ਸਿੰਘ ਵਾਸੀ ਬੱਲੂਆਣਾ ਨਾਲ ਦੋਸਤੀ ਹੋ ਗਈ ਅਤੇ ਕੁਝ ਸਮਾਂ ਪਹਿਲਾਂ ਹੀ ਇਨ੍ਹਾਂ ਦੋਹਾਂ ਨੂੰ ਕੈਨੇਡਾ ਨੇ ਡਿਪੋਟ ਕਰਕੇ ਭਾਰਤ ਭੇਜ ਦਿੱਤਾ ਗਿਆ ਸੀ।
ਦੱਸਿਆ ਜਾ ਰਿਹਾ ਹੈ ਕਿ ਰੁਪਿੰਦਰ ਕੌਰ ਅਤੇ ਹਰਕੰਵਲਜੀਤ ਸਿੰਘ ਦੇ ਪ੍ਰੇਮ ਸੰਬੰਧ ਸਨ ਅਤੇ ਇਨ੍ਹਾਂ ਸੰਬੰਧਾਂ ਕਾਰਨ ਹੀ ਰੁਪਿੰਦਰ ਕੌਰ ਅਤੇ ਹਰਕੰਵਲਜੀਤ ਸਿੰਘ ਨੇ ਗੁਰਵਿੰਦਰ ਸਿੰਘ ਦਾ ਗਲਾ ਘੁੱਟ ਕੇ ਉਸ ਦਾ ਕਤਲ ਕਰ ਦਿੱਤਾ। ਪੁਲਿਸ ਵੱਲੋਂ ਮੁੱਢਲੀ ਪੜਤਾਲ ਤੋਂ ਬਾਅਦ ਮ੍ਰਿਤਕ ਗੁਰਵਿੰਦਰ ਸਿੰਘ ਦੀ ਪਤਨੀ ਰੁਪਿੰਦਰ ਕੌਰ ਅਤੇ ਉਸ ਦੇ ਪ੍ਰੇਮੀ ਹਰਕੰਵਲਜੀਤ ਸਿੰਘ ਖਿਲਾਫ਼ ਕੇਸ ਦਰਜ ਕਰਦਿਆਂ ਗ੍ਰਿਫਤਾਰ ਕੀਤਾ ਗਿਆ ਹੈ।
