ਭਗਵੰਤ ਮਾਨ ਹਰਿਆਣਾ ਸਰਕਾਰ ਤੇ ਭਾਜਪਾ ਖ਼ਿਲਾਫ਼ ਤਿੱਖੀ ਲੜਾਈ ਲੜਨ ਦੇ ਮੂਡ ’ਚ

ਭਗਵੰਤ ਮਾਨ ਹਰਿਆਣਾ ਸਰਕਾਰ ਤੇ ਭਾਜਪਾ ਖ਼ਿਲਾਫ਼ ਤਿੱਖੀ ਲੜਾਈ ਲੜਨ ਦੇ ਮੂਡ ’ਚ

0
120

ਭਗਵੰਤ ਮਾਨ ਹਰਿਆਣਾ ਸਰਕਾਰ ਤੇ ਭਾਜਪਾ ਖ਼ਿਲਾਫ਼ ਤਿੱਖੀ ਲੜਾਈ ਲੜਨ ਦੇ ਮੂਡ ’ਚ

ਪਾਣੀ ਦਾ ਮੁੱਦਾ ਨੂੰ ਲੈ ਕੇ ਪੰਜਾਬ ਸਰਕਾਰ ਨੇ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ

ਪੰਜਾਬ ਦੇ ਹੱਕਾਂ ’ਤੇ ਡਾਕਾ ਬਰਦਾਸ਼ਤ ਨਹੀਂ ਕਰਾਂਗੇ: ਭਗਵੰਤ ਮਾਨ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਬੀਬੀਐੱਮਬੀ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦਿੱਤੇ ਜਾਣ ਦੇ ਫੈਸਲੇ ਨੂੰ ਲੈ ਕੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦ ਲਿਆ ਹੈ। ਮੁੱਖ ਮੰਤਰੀ ਨੇ ਪਾਰਟੀ ਦੇ ਵਿਧਾਇਕਾਂ ਨਾਲ ਹੋਈ ਇਕ ਮੀਟਿੰਗ ਵਿੱਚ ਇਹ ਐਲਾਨ ਕੀਤਾ ਕਿ 2 ਮਈ ਨੂੰ ਇਸ ਮਾਮਲੇ ’ਤੇ ਆਲ ਪਾਰਟੀ ਮੀਟਿੰਗ ਹੋਵੇਗੀ ਅਤੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਹੋਵੇਗਾ।

ਜ਼ਿਕਰਯੋਗ ਹੈ ਕਿ ਬੀਬੀਐੱਮਬੀ ਦੇ ਹਰਿਆਣਾ ਨੂੰ 8,500 ਕਿਊਸਿਕ ਪਾਣੀ ਛੱਡਣ ਦੇ ਫੈਸਲੇ ਦਾ ਸਖ਼ਤ ਵਿਰੋਧ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਪੰਜਾਬ ਦੇ ਹੱਕਾਂ ’ਤੇ ਡਾਕਾ ਬਰਦਾਸ਼ਤ ਨਹੀਂ ਕਰਨਗੇ। ਜ਼ਿਕਰਯੋਗ ਹੈ ਕਿ ਹਰਿਆਣਾ ਨੂੰ ਪਾਣੀ ਛੱਡਣ ਦਾ ਫੈਸਲਾ ਬੁੱਧਵਾਰ ਸ਼ਾਮ ਨੂੰ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਦੀ ਤਕਨੀਕੀ ਕਮੇਟੀ ਦੀ ਪੰਜ ਘੰਟੇ ਚੱਲੀ ਮੀਟਿੰਗ ਵਿਚ ਲਿਆ ਗਿਆ।

ਸੂਤਰਾਂ ਨੇ ਦੱਸਿਆ ਕਿ ਬੀਬੀਐੱਮਬੀ ਮੀਟਿੰਗ ਦੌਰਾਨ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੇ ਹਰਿਆਣਾ ਨੂੰ ਹੋਰ ਪਾਣੀ ਛੱਡਣ ’ਤੇ ਸਖ਼ਤ ਇਤਰਾਜ਼ ਜਤਾਇਆ ਅਤੇ ਦਾਅਵਾ ਕੀਤਾ ਕਿ ਗੁਆਂਢੀ ਸੂਬਾ ਪਹਿਲਾਂ ਹੀ ਆਪਣੇ ਹਿੱਸੇ ਦੇ ਪਾਣੀ ਦੀ ਵਰਤੋਂ ਕਰ ਚੁੱਕਾ ਹੈ। ਬੀਬੀਐਮਬੀ ਦੇ ਫੈਸਲੇ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਮੁੱਖ ਮੰਤਰੀ ਮਾਨ ਨੇ ਵੀਰਵਾਰ ਨੂੰ ਹਰਿਆਣਾ ਨੂੰ 8,500 ਕਿਊਸਿਕ ਪਾਣੀ ਦੇਣ ਦੇ ਕਦਮ ਦਾ ਸਖ਼ਤ ਵਿਰੋਧ ਕੀਤਾ। ਉਨ੍ਹਾਂ ਕਿਹਾ, ‘‘ਪੂਰਾ ਪੰਜਾਬ ਬੀਬੀਐੱਮਬੀ ਰਾਹੀਂ ਹਰਿਆਣਾ ਨੂੰ ਪਾਣੀ, ਜੋ ਕਿ ਪੰਜਾਬ ਅਤੇ ਪੰਜਾਬੀਆਂ ਦਾ ਹੱਕ ਹੈ, ਦੇਣ ਦੇ ਫੈਸਲੇ ਦਾ ਸਖ਼ਤ ਵਿਰੋਧ ਕਰਦਾ ਹੈ। ਕੇਂਦਰ ਅਤੇ ਹਰਿਆਣਾ ਦੀ ਭਾਜਪਾ ਸਰਕਾਰ ਪੰਜਾਬ ਦੇ ਵਿਰੁੱਧ ਇੱਕਜੁੱਟ ਹੋ ਗਈ ਹੈ।’

*ਨੰਗਲ ਡੈਮ ਉਤੇ ਧਰਨੇ ’ਤੇ ਬੈਠੇ ਕੈਬਨਿਟ ਮੰਤਰੀ ਹਰਜੋਤ ਬੈਂਸ* : ਇਸ ਦੌਰਾਨ ਹਰਿਆਣਾ ਨੂੰ ਪਾਣੀ ਛੱਡੇ ਜਾਣ ਦੀ ਕਾਰਵਾਈ ਖ਼ਿਲਾਫ਼ ਕੈਬਨਿਟ ਮੰਤਰੀ ਹਰਜੋਤ ਬੈਂਸ ਨੰਗਲ ਡੈਮ ਉਤੇ ਧਰਨੇ ’ਤੇ ਬੈਠ ਗਏ

LEAVE A REPLY

Please enter your comment!
Please enter your name here