ਕੇਂਦਰੀ ਜੇਲ੍ਹ ’ਚ ਰਾਜੋਆਣਾ ਨਾਲ ਮੁਲਾਕਾਤ

ਕੇਂਦਰੀ ਜੇਲ੍ਹ ’ਚ ਰਾਜੋਆਣਾ ਨਾਲ ਮੁਲਾਕਾਤ

0
151

ਕੇਂਦਰੀ ਜੇਲ੍ਹ ’ਚ ਰਾਜੋਆਣਾ ਨਾਲ ਮੁਲਾਕਾਤ

ਪਟਿਆਲਾ : ਕੇਂਦਰੀ ਜੇਲ੍ਹ ਪਟਿਆਲਾ ਵਿਖੇ ਫਾਂਸੀ ਦੀ ਸਜ਼ਾ-ਯਾਫ਼ਤਾ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਇੱਕ ਵਫ਼ਦ ਉਨ੍ਹਾਂ ਨੂੰ ਮਿਲਿਆ। ਮੁਲਾਕਾਤ ਤੋਂ ਬਾਅਦ ਰਾਜੋਆਣਾ ਦੇ ਮਸਲੇ ਪ੍ਰਤੀ ਕੇਂਦਰ ਦੇ ਨਾਂਹਪੱਖੀ ਰਵੱਈਏ ’ਤੇ ਰੋਸ ਜ਼ਾਹਰ ਕਰਦਿਆਂ ਪ੍ਰਧਾਨ ਧਾਮੀ ਨੇ ਜੇਲ੍ਹਾਂ ’ਚ ਬੰਦ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖ ਨਾ ਛੱਡਣ ਦੀ ਕਾਰਵਾਈ ਨੂੰ ਵੀ ਸਿੱਖ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਇਹ ਸਭ ਗਿਣੀਮਿਥੀ ਸਾਜ਼ਿਸ਼ ਦਾ ਹਿੱਸਾ ਹੈੇ। ਇਸ ਮੌਕੇ ਉਨ੍ਹਾਂ ਨਾਲ ਸੁਰਜੀਤ ਸਿੰਘ ਗੜ੍ਹੀ, ਮੈਂਬਰ ਰਾਜਿੰਦਰ ਸਿੰਘ ਮਹਿਤਾ, ਭਗਵੰਤ ਸਿੰਘ ਸਿਆਲਕਾ, ਸੈਕਟਰੀ ਪ੍ਰਤਾਪ ਸਿੰਘ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਆਦਿ ਵੀ ਮੌਜੂਦ ਸਨ।

ਇਸ ਮੌਕੇ ਸ. ਧਾਮੀ ਨੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕੀਤੇ ਜਾਣ ਵਾਲੀ ਪਟੀਸ਼ਨ ’ਤੇ ਕੋਈ ਫੈਸਲਾ ਨਾ ਕਰਨ ਦੇ ਕੇਂਦਰ ਸਰਕਾਰ ਦੇ ਵਤੀਰੇ ਨੂੰ ਮੰਦਭਾਗਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਜਿੱਥੇ ਕੇਂਦਰ ਸਰਕਾਰ ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਉਲੰਘਣਾ ਕਰ ਰਹੀ ਹੈ, ਉਥੇ ਇਨਸਾਨੀ ਹੱਕਾਂ ਦਾ ਘਾਣ ਹੈ।

LEAVE A REPLY

Please enter your comment!
Please enter your name here