ਬੀਬੀਐਮਬੀ ਵਲੋਂ ਪੰਜਾਬ ਦੇ ਨੁਮਾਇੰਦਿਆਂ ਤੋਂ ਬਿਨਾਂ ਹੀ ਮੀਟਿੰਗ

ਬੀਬੀਐਮਬੀ ਵਲੋਂ ਪੰਜਾਬ ਦੇ ਨੁਮਾਇੰਦਿਆਂ ਤੋਂ ਬਿਨਾਂ ਹੀ ਮੀਟਿੰਗ

0
113

ਬੀਬੀਐਮਬੀ ਵਲੋਂ ਪੰਜਾਬ ਦੇ ਨੁਮਾਇੰਦਿਆਂ ਤੋਂ ਬਿਨਾਂ ਹੀ ਮੀਟਿੰਗ

ਚੰਡੀਗੜ੍ਹ  : ਪੰਜਾਬ ਤੇ ਹਰਿਆਣਾ ਦੇ ਪਾਣੀਆਂ ਦਾ ਮਸਲਾ ਹੱਲ ਹੁੰਦਾ ਨਜ਼ਰ ਨਹੀਂ ਆ ਰਿਹਾ ਹੈ। ਇੱਕ ਵਾਰ ਫਿਰ ਮਾਮਲਾ ਗਰਮਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ (22M2) ਨੇ ਪੰਜਾਬ ਸਰਕਾਰ ਦੀ ਮੀਟਿੰਗ ਮੁਲਤਵੀ ਕਰਨ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ। ਬੀਬੀਐਮਬੀ ਨੇ ਪੰਜਾਬ ਦੀ ਮੰਗ ਨੂੰ ਦਰਕਿਨਾਰ ਕਰਦਿਆਂ ਪੰਜਾਬ ਦੇ ਨੁਮਾਇੰਦਿਆਂ ਤੋਂ ਬਿਨਾਂ ਹੀ ਮੀਟਿੰਗ ਸ਼ੁਰੂ ਕਰ ਦਿੱਤੀ ਜਦਕਿ ਪੰਜਾਬ ਸਰਕਾਰ ਨੇ ਮੀਟਿੰਗ ਤੋਂ ਐਨ ਪਹਿਲਾਂ ਪੱਤਰ ਲਿਖ ਕੇ ਮੰਗ ਕੀਤੀ ਸੀ ਕਿ ਮੀਟਿੰਗ ਨੂੰ ਰੱਦ ਕੀਤਾ ਜਾਵੇ, ਕਿਉਂਕਿ ਪੰਜਾਬ ਸਰਕਾਰ ਦੀ ਸਮੁੱਚੀ ਮਸ਼ੀਨਰੀ ਪੰਜਾਬ ਵਿਧਾਨ ਸਭਾ ਦੇ 5 ਮਈ ਨੂੰ ਹੋਣ ਵਾਲੇ ਵਿਸ਼ੇਸ਼ ਇਜਲਾਸ ਦੀ ਤਿਆਰੀ ਵਿੱਚ ਰੁੱਝੀ ਹੋਈ ਹੈ।

ਚੈਅਰਮੈਨ ਮਨੋਜ ਤ੍ਰਿਪਾਠੀ ਦੀ ਅਗਵਾਈ ਵਿੱਚ ਮੀਟਿੰਗ ਚੱਲੀ ਜਿਸ ਵਿੱਚ ਬਾਕੀ ਸੂਬਿਆਂ ਦੇ ਅਧਿਕਾਰੀ ਵੀ ਸ਼ਾਮਲ ਸਨ। ਹਰਿਆਣਾ ਨੂੰ ਵਾਧੂ ਪਾਣੀ ਦੇਣ ਲਈ ਪੰਜਾਬ ਨੂੰ ਮੁੜ ਨਿਰਦੇਸ਼ ਦਿੱਤੇ ਜਾਣ ਦੀਆਂ ਸੰਭਾਵਨਾਵਾਂ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਬੀਬੀਐੱਮਬੀ ਨੇ 2 ਮਈ ਦੀ ਦੇਰ ਸ਼ਾਮ ਹੀ ਮੀਟਿੰਗ ਬੀਬੀਐੱਮਬੀ ਦੇ ਮੁੱਖ ਦਫ਼ਤਰ ਵਿਖੇ ਕਰਨ ਦਾ ਐਲਾਨ ਕਰ ਦਿੱਤਾ ਸੀ ਪੰਜਾਬ ਸਰਕਾਰ ਨੇ ਮੀਟਿੰਗ ਤੋਂ ਐਨ ਪਹਿਲਾਂ ਬੀਬੀਐੱਮਬੀ ਨੂੰ ਪੱਤਰ ਭੇਜ ਕੇ ਮੰਗ ਕੀਤੀ ਸੀ ਕਿ ਇਸ ਮੀਟਿੰਗ ਨੂੰ ਮੁਲਤਵੀ ਕੀਤਾ ਜਾਵੇ।

ਪਹਿਲਾਂ ਅਦਾਲਤੀ ਪਿ੍ਰਕਿਆ ਅਨੁਸਾਰ ਬੀਬੀਐੱਮਬੀ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਉਤੇ ਵੱਡੀ ਚਰਚਾ ਹੋਈ ਸੀ। ਇਸ ਦੇ ਬਾਵਜੂਦ ਵੀ ਮਾਮਲਾ ਸ਼ਾਂਤ ਨਹੀਂ ਹੋ ਸਕਿਆ। ਇਸ ਵਰਤਾਰੇ ਨਾਲ ਦੋਹਾਂ ਰਾਜਾਂ ਦੇ ਆਪਸੀ ਸੰਬੰਧ ਹੋਰ ਵੀ ਤਲਖ ਹੋ ਸਕਦੇ ਹਨ।

LEAVE A REPLY

Please enter your comment!
Please enter your name here