ਅਸੀਂ ਭਾਰਤ ਤੇ ਪਾਕਿ ਦਰਮਿਆਨ ਪਰਮਾਣੂ ਜੰਗ ਰੋਕੀ: ਟਰੰਪ

ਅਸੀਂ ਭਾਰਤ ਤੇ ਪਾਕਿ ਦਰਮਿਆਨ ਪਰਮਾਣੂ ਜੰਗ ਰੋਕੀ: ਟਰੰਪ

0
140

ਅਸੀਂ ਭਾਰਤ ਤੇ ਪਾਕਿ ਦਰਮਿਆਨ ਪਰਮਾਣੂ ਜੰਗ ਰੋਕੀ: ਟਰੰਪ

ਨਿਊਯਾਰਕ/ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਮੁੜ ਦਾਅਵਾ ਕੀਤਾ ਕਿ ਉਨ੍ਹਾਂ ਦੇ ਪ੍ਰਸ਼ਾਸਨ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਪਰਮਾਣੂ ਜੰਗ ਨੂੰ ਰੋਕਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਮਰੀਕਾ ਨੇ ਦੋਵਾਂ ਦੇਸ਼ਾਂ ਦਰਮਿਆਨ ਜੰਗਬੰਦੀ ਲਈ ਮਦਦ ਕੀਤੀ। ਉਨ੍ਹਾਂ ਦੋਵਾਂ ਦੇਸ਼ਾਂ ਨੂੰ ਸਮਝਾਇਆ ਕਿ ਜੇ ਜੰਗ ਨਾ ਰੋਕੀ ਤਾਂ ਅਮਰੀਕਾ ਵਪਾਰ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਇਹ ਜੰਗਬਾਦੀ ਸਥਾਈ ਰਹੇਗੀ। ਦੋਵਾਂ ਦੇਸ਼ਾਂ ਕੋਲ ਬਹੁਤ ਸਾਰੇ ਪਰਮਾਣੂ ਹਥਿਆਰ ਹਨ ਤੇ ਜੇ ਇਹ ਜੰਗ ਨਾ ਰੋਕੀ ਹੁੰਦੀ ਤਾਂ ਬਹੁਤ ਵੱਡਾ ਨੁਕਸਾਨ ਹੋ ਸਕਦਾ ਸੀ ਤੇ ਲੱਖਾਂ ਲੋਕ ਮਾਰੇ ਜਾ ਸਕਦੇ ਸਨ। ਟਰੰਪ ਨੇ ਦੋਵਾਂ ਦੇਸ਼ਾਂ ਨੂੰ ਕਿਹਾ ਕਿ ਜੇ ਉਹ ਜੰਗ ਰੋਕਦੇ ਹਨ ਤਾਂ ਅਮਰੀਕਾ ਉਨ੍ਹਾਂ ਨਾਲ ਵਪਾਰ ਹੋਰ ਵਧਾਏਗਾ ਜੇ ਉਹ ਜੰਗ ਨਹੀਂ ਰੋਕਦੇ ਤਾਂ ਅਮਰੀਕਾ ਵਪਾਰ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਭਾਰਤ ਤੇ ਪਾਕਿਸਤਾਨ ਦੋਵਾਂ ਦੀ ਲੀਡਰਸ਼ਿਪ ਬਹੁਤ ਮਜ਼ਬੂਤ ਹੈ। ਉਨ੍ਹਾਂ ਕੋਲ ਹਾਲਾਤ ਨੂੰ ਸਮਝਣ ਤੇ ਗੰਭੀਰਤਾ ਨਾਲ ਲੈਣ ਦਾ ਤਜਰਬਾ ਤੇ ਤਾਕਤ ਹੈ। ਟਰੰਪ ਨੇ ਕਿਹਾ ਕਿ ਪਹਿਲਾਂ ਭਾਰਤ ਅਤੇ ਪਾਕਿਸਤਾਨ ਦੀ ਜੰਗ ਤੋਂ ਅਜਿਹਾ ਲੱਗ ਰਿਹਾ ਸੀ ਕਿ ਇਹ ਰੁਕਣ ਵਾਲੀ ਨਹੀਂ ਸੀ, ਪਰ ਹੁਣ ਜੰਗਬੰਦੀ ਤੁਹਾਡੇ ਸਾਹਮਣੇ ਹੈ।

LEAVE A REPLY

Please enter your comment!
Please enter your name here