ਰਵਨੀਤ ਬਿੱਟੂ ਵੱਲੋਂ ਪੰਜਾਬ ਨਾਲ ਸੰਬੰਧਤ ਵੱਖ-ਵੱਖ ਮੁੱਦਿਆ ’ਤੇ ਪ੍ਰਧਾਨ ਮੰਤਰੀ ਨਾਲ ਵਿਚਾਰ ਚਰਚਾ

ਰਵਨੀਤ ਬਿੱਟੂ ਵੱਲੋਂ ਪੰਜਾਬ ਨਾਲ ਸੰਬੰਧਤ ਵੱਖ-ਵੱਖ ਮੁੱਦਿਆ ’ਤੇ ਪ੍ਰਧਾਨ ਮੰਤਰੀ ਨਾਲ ਵਿਚਾਰ ਚਰਚਾ

0
159

ਰਵਨੀਤ ਬਿੱਟੂ ਵੱਲੋਂ ਪੰਜਾਬ ਨਾਲ ਸੰਬੰਧਤ ਵੱਖ-ਵੱਖ ਮੁੱਦਿਆ ’ਤੇ ਪ੍ਰਧਾਨ ਮੰਤਰੀ ਨਾਲ ਵਿਚਾਰ ਚਰਚਾ

ਨਵੀਂ ਦਿੱਲੀ : ਕੇਂਦਰੀ ਰੇਲ ਰਾਜ ਤੇ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵੀਰਵਾਰ ਸ਼ਾਮੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਤੇ ਇਸ ਦੌਰਾਨ ਪੰਜਾਬ ਨਾਲ ਜੁੜੇ ਵੱਖ ਵੱਖ ਮੁੱਦਿਆਂ ’ਤੇ ਚਰਚਾ ਕੀਤੀ। ਦੋਵਾਂ ਆਗੂਆਂ ਦਰਮਿਆਨ 40 ਮਿੰਟ ਦੇ ਕਰੀਬ ਚੱਲੀ ਬੈਠਕ ਵਿਚ ਸਰਹੱਦੀ ਰਾਜ ਲਈ ਪਾਣੀ ਦੀ ਕਮੀ, ਸਿੰਧੂ ਜਲ ਸਮਝੌਤੇ ਦੀ ਮੁਅੱਤਲੀ ਨਾਲ ਪੰਜਾਬ ਨੂੰ ਲਾਭ ਮਿਲਣ ਦੀਆਂ ਸੰਭਾਵਨਾਵਾਂ, ਦੋਆਬਾ ਤੇ ਮਾਝਾ ਖੇਤਰਾਂ ਲਈ ਨਹਿਰਾਂ ਦੀ ਉਸਾਰੀ ਤੇ ਲੁਧਿਆਣਾ ਪੱਛਮੀ ਹਲਕੇ ਦੀ ਅਗਾਮੀ ਜ਼ਿਮਨੀ ਚੋਣ ਬਾਰੇ ਵਿਚਾਰ ਚਰਚਾ ਕੀਤੀ ਗਈ।

ਭਾਖੜਾ ਤੋਂ ਹਰਿਆਣਾ ਨੂੰ ਵਾਧੂ ਪਾਣੀ ਛੱਡੇ ਜਾਣ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਵਿਚ ਜਾਰੀ ਟਕਰਾਅ ਦਰਮਿਆਨ ਬਿੱਟੂ ਨੇ ਪਾਣੀਆਂ ਦੇ ਮੁੱਦੇ ’ਤੇ ਸਮੀਖਿਆ ਤਜਵੀਜ਼ ਰੱਖੀ ਕਿ ਕੀ ਸਿੰਧ ਦਰਿਆ ਦੀਆਂ ਪੱਛਮੀ ਸਹਾਇਕ ਨਦੀਆਂ ਦੇ ਪਾਣੀਆਂ ਨੂੰ ਪੰਜਾਬ ਵੱਲ ਮੋੜਿਆ ਜਾ ਸਕਦਾ ਹੈ। ਬਿੱਟੂ ਨੇ ਇਹ ਵੀ ਕਿਹਾ ਕਿ ਮਾਲਵਾ ਵਾਂਗ, ਦੋਆਬਾ ਅਤੇ ਮਾਝਾ ਖੇਤਰਾਂ ਨੂੰ ਵੀ ਨਹਿਰੀ ਸਿੰਜਾਈ ਪ੍ਰਣਾਲੀਆਂ ਦੇ ਨੈੱਟਵਰਕ ਨਾਲ ਕਵਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਨੀਮ ਫੌਜੀ ਬਲਾਂ ਵਿੱਚ ਭਰਤੀ ਲਈ ਪੰਜਾਬ ਦੇ ਲੋਕਾਂ ਲਈ ਮਾਪਦੰਡਾਂ ਵਿੱਚ ਢਿੱਲ ਦੇਣ ਦੀ ਬੇਨਤੀ ਵੀ ਕੀਤੀ। ਇੱਕ ਸੂਤਰ ਨੇ ਕਿਹਾ ਕਿ ਇਸ ਦੌਰਾਨ ਬੰਦੀ ਸਿੱਖਾਂ ਦੇ ਮੁੱਦੇ ’ਤੇ ਵੀ ਚਰਚਾ ਕੀਤੀ ਗਈ।

LEAVE A REPLY

Please enter your comment!
Please enter your name here