ਸ਼੍ਰੋਮਣੀ ਅਕਾਲੀ ਦਲ ਲਿਮਟਿਡ ਕੰਪਨੀ : ਵਡਾਲਾ

ਸ਼੍ਰੋਮਣੀ ਅਕਾਲੀ ਦਲ ਲਿਮਟਿਡ ਕੰਪਨੀ : ਵਡਾਲਾ

0
144

ਸ਼੍ਰੋਮਣੀ ਅਕਾਲੀ ਦਲ ਲਿਮਟਿਡ ਕੰਪਨੀ : ਵਡਾਲਾ

ਕਰਤਾਰਪੁਰ : ਵਿਧਾਨ ਸਭਾ ਹਲਕਾ ਕਰਤਾਰਪੁਰ ਵਿੱਚ ਅਕਾਲ ਤਖ਼ਤ ਦੇ ਹੁਕਮਾਂ ਅਨੁਸਾਰ ਪੰਜ ਮੈਂਬਰੀ ਕਮੇਟੀ ਵੱਲੋਂ ਸ਼?ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲਿਮਟਿਡ ਕੰਪਨੀ ਬਣ ਕੇ ਰਹਿ ਗਿਆ ਹੈ ਅਤੇ ਪੰਥਕ ਹਿੱਤਾਂ ਨੂੰ ਦਰ ਕਿਨਾਰਾ ਕਰਦਿਆਂ ਸੁਖਬੀਰ ਸਿੰਘ ਬਾਦਲ ਪਾਰਟੀ ਦੇ ਪ੍ਰਧਾਨ ਬਣ ਗਏ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਦੇ ਹੁਕਮਾਂ ਦੀ ਉਲੰਘਣਾ ਕਰਕੇ ਸੁਖਬੀਰ ਬਾਦਲ ਪੰਥਕ ਹਿੱਤਾਂ ਨੂੰ ਢਾਹ ਲਗਾ ਕੇ ਨਿੱਜੀ ਹਿੱਤਾਂ ਨੂੰ ਅੱਗੇ ਰੱਖ ਰਹੇ ਹਨ। ਸ਼?ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਬਾਦਲ ਨੇ ਪੰਥ ਵਿਰੋਧੀ ਤਾਕਤਾਂ ਦੇ ਇਸ਼ਾਰੇ ’ਤੇ ਸੀਨੀਅਰ ਅਤੇ ਟਕਸਾਲੀ ਆਗੂਆਂ ਨੂੰ ਅਣਦੇਖਾ ਕਰਕੇ ਪਾਰਟੀ ਨੂੰ ਆਪਣੀ ਨਿੱਜੀ ਜਗੀਰ ਸਮਝ ਕੇ ਕੰਮ ਕਰ ਰਹੇ ਹਨ। ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ ਨੇ ਕਿਹਾ ਕਿ ਸ਼?ਰੋਮਣੀ ਅਕਾਲੀ ਦਲ ਦੇ ਜੁਝਾਰੂ ਆਗੂ ਅਤੇ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ।

ਉਨ੍ਹਾਂ ਨੂੰ ਇਕੱਠੇ ਹੋ ਕੇ ਅਕਾਲ ਤਖ਼ਤ ਦੇ ਹੁਕਮਾਂ ਤਹਿਤ ਭਰਤੀ ਕਰਨ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਜਥੇਦਾਰ ਭਗਵੰਤ ਸਿੰਘ ਫਤਿਹ ਜਲਾਲ ਨੇ ਕਿਹਾ ਕਿ ਅਕਾਲ ਤਖ਼ਤ ਦੇ ਸਾਬਕਾ ਜਥੇਦਾਰਾਂ ਦਾ ਨਿਰਾਦਰ ਕਰਨਾ ਪੰਥਕ ਹਿੱਤਾਂ ਵਿੱਚ ਨਹੀਂ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਦੀ ਰਹਿਨੁਮਾਈ ਕਰਦਿਆਂ ਨੌਜਵਾਨਾਂ ਨੂੰ ਸੇਧ ਦਿੰਦਿਆਂ ਹੋਇਆ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੇਂ-ਸਮੇਂ ਦੀਆਂ ਸਰਕਾਰਾਂ ਕੋਲ ਮਾਮਲਾ ਚੁੱਕਿਆ ਸੀ।

LEAVE A REPLY

Please enter your comment!
Please enter your name here