ਆਈਐੱਸਆਈ ਦੇ ਇਸ਼ਾਰੇ ’ਤੇ ਹੋ ਰਹੀ ਹੈ ਬੁੱਤਾਂ ਦੀ ਬੇਅਦਬੀ: ਡੀਜੀਪੀ

ਆਈਐੱਸਆਈ ਦੇ ਇਸ਼ਾਰੇ ’ਤੇ ਹੋ ਰਹੀ ਹੈ ਬੁੱਤਾਂ ਦੀ ਬੇਅਦਬੀ: ਡੀਜੀਪੀ

0
116

ਆਈਐੱਸਆਈ ਦੇ ਇਸ਼ਾਰੇ ’ਤੇ ਹੋ ਰਹੀ ਹੈ ਬੁੱਤਾਂ ਦੀ ਬੇਅਦਬੀ: ਡੀਜੀਪੀ

ਜਲੰਧਰ : ਜਲੰਧਰ ਵਿਖੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਡਾ. ਬੀਆਰ ਅੰਬੇਡਕਰ ਦੇ ਬੁੱਤਾਂ ਦੀ ਆਈਐੱਸਆਈ ਦੇ ਏਜੰਡੇ ਤਹਿਤ ਬੇਅਦਬੀ ਕੀਤੀ ਜਾ ਰਹੀ ਹੈ ਅਤੇ ਅਜਿਹਾ ਲੋਕਾਂ ਵਿੱਚ ਵੰਡ ਪਾਉਣ ਲਈ ਕੀਤਾ ਜਾ ਰਿਹਾ ਹੈ। ਇੱਥੇ ਪੀਏਪੀ ਕੰਪਲੈਕਸ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ’ਤੇ ਰਾਜ ਦੇ ਸਾਰੇ ਪੁਲੀਸ ਜ਼ਿਲ੍ਹਿਆਂ ਦੇ ਆਈਜੀ, ਡੀਆਈਜੀ, ਕਮਿਸ਼ਨਰਾਂ ਅਤੇ ਐੱਸਐੱਸਪੀਜ਼ ਨਾਲ ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਯਾਦਵ ਨੇ ਕਿਹਾ ਕਿ ਉਹ ਰਾਜਨੀਤਿਕ ਬਿਆਨਾਂ ’ਤੇ ਟਿੱਪਣੀ ਨਹੀਂ ਕਰ ਸਕਦੇ ਪਰ ਇੱਥੇ ਗੜਬੜ ਪੈਦਾ ਕਰਨ ਦੇ ਪਾਕਿਸਤਾਨੀ ਏਜੰਡੇ ਨੂੰ ਪੂਰਾ ਕਰਨ ਲਈ ਅੰਬੇਡਕਰ ਦੇ ਬੁੱਤਾਂ ਨੂੰ ਵਿਗਾੜਿਆ ਜਾ ਰਿਹਾ ਹੈ। ਇਨ੍ਹਾਂ ਸਾਰੀਆਂ ਘਟਨਾਵਾਂ ਪਿੱਛੇ ਗੁਰਪਤਵੰਤ ਸਿੰਘ ਪੰਨੂ ਦਾ ਹੱਥ ਹੈ ਅਤੇ ਉਹ ਇਸ ਕੰਮ ਲਈ ਪੈਸੇ ਦੇ ਕੇ ਭੋਲੇ-ਭਾਲੇ ਸਥਾਨਕ ਲੋਕਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ 6 ਜੂਨ ਨੂੰ ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਅੰਮ੍ਰਿਤਸਰ ਅਤੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਵਾਰ ਫੌਜਾਂ ਦੀ ਤਾਇਨਾਤੀ ਪਿਛਲੀਆਂ ਪਹਿਲਾਂ ਨਾਲੋਂ ਵੱਧ ਹੋਵੇਗੀ। ਯਾਦਵ ਨੇ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਪਹਿਲੇ ਤਿੰਨ ਮਹੀਨਿਆਂ ਵਿੱਚ 15,000 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਉਦੇਸ਼ ਨੂੰ ਪ੍ਰਾਪਤ ਕਰਨ ਲਈ ਨਸ਼ੇ ਦੇ ਨੈੱਟਵਰਕ ਨੂੰ ਹੋਰ ਵੀ ਖਤਮ ਕਰਨ ਲਈ ਦੋ-ਪੱਖੀ ਰਣਨੀਤੀ ਅਪਣਾਈ ਜਾ ਰਹੀ ਹੈ, ਜਿਸ ਵਿੱਚ ਵੱਡੇ ਨਸ਼ੇ ਸਪਲਾਇਰਾਂ, ਤਸਕਰਾਂ ਨੂੰ ਨਸ਼ੇ ਦੀ ਵਰਤੋਂ ਕਰਨ ਵਾਲਿਆਂ ਤੋਂ ਵੱਖ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਜ਼ਮਾਨਤ ’ਤੇ ਰਿਹਾਅ ਹੋਏ ਵੱਡੇ ਨਸ਼ੇ ਦੇ ਤਸਕਰਾਂ ਦੀਆਂ ਗਤੀਵਿਧੀਆਂ ਨੂੰ ਟਰੈਕ ਕਰਨ ਅਤੇ ਨਿਗਰਾਨੀ ਕਰਨ ਲਈ ਐਨਕਲੇਟ ਦੀ ਵਰਤੋਂ ਦੀ ਵੀ ਪੜਚੋਲ ਕਰ ਰਹੀ ਹੈ। ਇਸ ਮੌਕੇ ਵਿਸ਼ੇਸ਼ ਡੀਜੀਪੀ ਅੰਦਰੂਨੀ ਸੁਰੱਖਿਆ ਆਰਐੱਨ ਢੋਕੇ, ਵਿਸ਼ੇਸ਼ ਡੀਜੀਪੀ ਐਂਟੀ-ਨਾਰਕੋਟਿਕਸ ਫੋਰਸ (ਏਐੱਨਟੀਐੱਫ) ਕੁਲਦੀਪ ਸਿੰਘ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਏਡੀਜੀਪੀ ਏਐੱਨਟੀਐੱਫ ਨੀਲਭ ਕਿਸ਼ੋਰ ਅਤੇ ਆਈਜੀਪੀ ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਹਾਜ਼ਰ ਸਨ।

LEAVE A REPLY

Please enter your comment!
Please enter your name here