ਸੋਨੀਆ ਗਾਂਧੀ ਦੇ ਸਰ ਗੰਗਾ ਰਾਮ ਹਸਪਤਾਲ ’ਚ ਹੋਏ ਮੈਡੀਕਲ ਟੈਸਟ
ਨਵੀਂ ਦਿੱਲੀ “: ਕਾਂਗਰਸ ਆਗੂ ਸੋਨੀਆ ਗਾਂਧੀ ਨੇ ਸੋਮਵਾਰ ਨੂੰ ਸਰ ਗੰਗਾ ਰਾਮ ਹਸਪਤਾਲ (S7R8) ਵਿਚ ਜਾ ਕੇ ਆਪਣੀ ਮੈਡੀਕਲ ਜਾਂਚ ਕਰਵਾਈ ਹੈ। ਇਹ ਜਾਣਕਾਰੀ ਸੂਤਰਾਂ ਨੇ ਦਿੱਤੀ ਹੈ। ਇਹ ਸਿਹਤ ਜਾਂਚ 78 ਸਾਲਾ ਗਾਂਧੀ ਨੂੰ ਹਾਈ ਬਲੱਡ ਪ੍ਰੈਸ਼ਰ ਦੀ ਸ਼ਿਕਾਇਤ ਕਾਰਨ ਸ਼ਿਮਲਾ ਦੇ ਇੰਦਰਾ ਗਾਂਧੀ ਮੈਡੀਕਲ ਕਾਲਜ ਹਸਪਤਾਲ ਲਿਜਾਏ ਜਾਣ ਤੋਂ ਦੋ ਦਿਨ ਬਾਅਦ ਹੋਈ ਹੈ। ਸੀਨੀਅਰ ਕਾਂਗਰਸੀ ਨੇਤਾ ਨਿੱਜੀ ਦੌਰੇ ‘ਤੇ ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਵਿੱਚ ਸਨ। ਆਈਜੀਐਮਸੀ ਦੇ ਡਿਪਟੀ ਮੈਡੀਕਲ ਸੁਪਰਡੈਂਟ ਡਾ. ਅਮਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਬਲੱਡ ਪ੍ਰੈਸ਼ਰ ਵੱਧ ਸੀ, ਪਰ ਉਂਝ ਸਭ ਕੁਝ ਆਮ ਵਰਗਾ ਸੀ। ਇੱਕ ਸੂਤਰ ਨੇ ਦੱਸਿਆ ਕਿ ਉਨ੍ਹਾਂ ਨੇ ਐਸਜੀਆਰਐਚ ਦਾ ਦੌਰਾ ਕੀਤਾ ਅਤੇ ਡਾਕਟਰੀ ਜਾਂਚ ਤੇ ਕੁਝ ਟੈਸਟ ਕਰਵਾਏ।
