ਦਿਗਵਿਜੇ ਸਿੰਘ ਦਾ ਭਰਾ ਕਾਂਗਰਸ ’ਚੋਂ ਮੁਅੱਤਲ
ਦਿਗਵਿਜੇ ਸਿੰਘ ਦਾ ਭਰਾ ਕਾਂਗਰਸ ’ਚੋਂ ਮੁਅੱਤਲ
ਨਵੀਂ ਦਿੱਲੀ : ਕਾਂਗਰਸ ਨੇ ਮੱਧ ਪ੍ਰਦੇਸ਼ ਦੇ ਸਾਬਕਾ ਵਿਧਾਇਕ ਲਕਸ਼ਮਣ ਸਿੰਘ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਛੇ ਸਾਲਾਂ ਲਈ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਹੈ। ਲਕਸ਼ਮਣ ਸਿੰਘ ਸੀਨੀਅਰ ਕਾਂਗਰਸ ਨੇਤਾ ਅਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਦਿਗਵਿਜੇ ਸਿੰਘ ਦੇ ਭਰਾ ਹਨ। ਕਾਂਗਰਸ ਦੀ ਅਨੁਸ਼ਾਸਨੀ ਕਾਰਵਾਈ ਕਮੇਟੀ ਦੇ ਮੈਂਬਰ ਸਕੱਤਰ ਤਾਰਿਕ ਅਨਵਰ ਨੇ ਇੱਕ ਬਿਆਨ ਵਿੱਚ ਕਿਹਾ, ‘‘ਕਾਂਗਰਸ ਪ੍ਰਧਾਨ ਨੇ ਮੱਧ ਪ੍ਰਦੇਸ਼ ਦੇ ਸਾਬਕਾ ਵਿਧਾਇਕ ਲਕਸ਼ਮਣ ਸਿੰਘ ਨੂੰ ਉਨ੍ਹਾਂ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਕਾਰਨ ਤੁਰੰਤ ਪ੍ਰਭਾਵ ਨਾਲ ਛੇ ਸਾਲਾਂ ਲਈ ਇੰਡੀਅਨ ਨੈਸ਼ਨਲ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਹੈ।’’ ਦੱਸਣਯੋਗ ਹੈ ਕਿ ਲਕਸ਼ਮਣ ਸਿੰਘ ਸਿੰਘ ਮੱਧ ਪ੍ਰਦੇਸ਼ ਤੋਂ ਪੰਜ ਵਾਰ ਸੰਸਦ ਮੈਂਬਰ ਅਤੇ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ। ਉਹ ਪਹਿਲੀ ਵਾਰ 1990 ਵਿੱਚ ਰਾਜ ਵਿਧਾਨ ਸਭਾ ਲਈ ਚੁਣੇ ਗਏ ਸਨ। ਉਹ 1994 ਵਿੱਚ ਰਾਜਗੜ੍ਹ ਤੋਂ ਪਹਿਲੀ ਵਾਰ ਸੰਸਦ ਮੈਂਬਰ ਬਣੇ। ਸਿੰਘ 2004 ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ ਜਦੋਂ ਉਹ ਦੁਬਾਰਾ ਲੋਕ ਸਭਾ ਲਈ ਚੁਣੇ ਗਏ। ਉਹ 2013 ਵਿੱਚ ਕਾਂਗਰਸ ਵਿੱਚ ਵਾਪਸ ਆਏ।