ਪਰਾਗ ਜੈਨ ‘ਰਾਅ’ ਦੇ ਨਵੇਂ ਮੁਖੀ 

Senior IPS officer Parag Jain has been appointed as the new chief of RAW, India’s external intelligence agency, succeeding Ravi Sinha. With expertise in aviation surveillance and cross-border operations, Jain brings decades of experience to the role.

0
35

ਪਰਾਗ ਜੈਨ ‘ਰਾਅ’ ਦੇ ਨਵੇਂ ਮੁਖੀ

ਨਵੀਂ ਦਿੱਲੀ : ਸੀਨੀਅਰ ਆਈਪੀਐੱਸ ਅਧਿਕਾਰੀ ਪਰਾਗ ਜੈਨ ਨੂੰ ਦੇਸ ਦੀ ਖੁਫ਼ੀਆ ਏਜੰਸੀ ‘ਰਾਅ’ (ਰਿਸਰਚ ਤੇ ਅਨੈਲੇਸਿਸ ਵਿੰਗ) ਦਾ ਨਵਾਂ ਮੁਖੀ ਨਿਯੁਕਤ ਕੀਤਾ ਗਿਆ ਹੈ। ਪਰਾਗ ਜੈਨ ਨੂੰ ਖੁਫੀਆ ਜਾਣਕਾਰੀ ਇਕੱਤਰ ਕਰਨ ਅਤੇ ਭਾਰਤ ਦੇ ਆਂਢ-ਗੁਆਂਢ ਨਾਲ ਸਬੰਧਤ ਮਾਮਲਿਆਂ ਵਿੱਚ ਮੁਹਾਰਤ ਹਾਸਲ ਹੈ। ਜੈਨ ‘ਰਾਅ’ ਮੁਖੀ ਦਾ ਅਹੁਦਾ ਛੱਡ ਰਹੇ ਰਵੀ ਸਿਨਹਾ ਦੀ ਥਾਂ ਲੈਣਗੇ।

ਸਿਨਹਾ 30 ਜੂਨ ਨੂੰ ਸੇਵਾਮੁਕਤ ਹੋ ਰਹੇ ਹਨ। ਜੈਨ ਦਾ ਕਾਰਜਕਾਲ ਦੋ ਸਾਲ ਲਈ ਹੋਵੇਗਾ। ਜੈਨ ਮੌਜੂਦਾ ਸਮੇਂ ‘ਰਾਅ’ ਦੇ ਏਵੀਏਸ਼ਨ ਰਿਸਰਚ ਸੈਂਟਰ (1R3) ਦੇ ਮੁਖੀ ਹਨ, ਜੋ ਹਵਾਈ ਨਿਗਰਾਨੀ ਸਣੇ ਹੋਰਨਾਂ ਮਸਲਿਆਂ ਨਾਲ ਸਿੱਝਦਾ ਹੈ। ਸੈਂਟਰ ਦਾ ਮੁਖੀ ਹੋਣ ਦੇ ਨਾਤੇ ਉਨ੍ਹਾਂ ਦੀ ਅਪ੍ਰੇਸ਼ਨ ਸੰਧੂਰ ’ਚ ਵਿਚ ਵੀ ਅਹਿਮ ਭੂਮਿਕਾ ਸੀ। ਜੈਨ, ਜੋ 1989 ਬੈਚ ਦੇ ਪੰਜਾਬ ਕੇਡਰ ਦੇ ਆਈਪੀਐੱਸ ਅਧਿਕਾਰੀ ਹਨ, ਨੂੰ ਰਾਅ ਵਿਚ ਕੰਮ ਕਰਨ ਦਾ ਦੋ ਸਾਲਾਂ ਦਾ ਤਜਰਬਾ ਹੈ।

ਜੈਨ ਨੇ ਆਪਣੇ ਕਰੀਅਰ ਵਿਚ ਪੰਜਾਬ ’ਚ ਅਤਿਵਾਦ ਦੀ ਸਿਖਰ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਵਿੱਚ ਐੱਸਐੱਸਪੀ ਅਤੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲੀਸ ਵਜੋਂ ਵੀ ਸੇਵਾ ਨਿਭਾਈ। ਅਧਿਕਾਰੀਆਂ ਨੇ ਕਿਹਾ ਕਿ ‘ਰਾਅ’ ਵਿਚ ਕੰਮ ਕਰਦਿਆਂ ਜੈਨ ਨੇ ਪਾਕਿਸਤਾਨ ਡੈਸਕ ਨੂੰ ਵਿਆਪਕ ਤੌਰ ’ਤੇ ਸੰਭਾਲਿਆ। ਧਾਰਾ 370 ਰੱਦ ਕਰਨ ਮੌਕੇ ਉਨ੍ਹਾਂ ਦੀ ਤਾਇਨਾਤੀ ਜੰਮੂ ਅਤੇ ਕਸ਼ਮੀਰ ਵਿੱਚ ਵੀ ਰਹੀ।

ਜੈਨ ਨੇ ਸ੍ਰੀ ਲੰਕਾ ਅਤੇ ਕੈਨੇਡਾ ਵਿੱਚ ਭਾਰਤੀ ਮਿਸ਼ਨਾਂ ਵਿੱਚ ਵੀ ਸੇਵਾ ਨਿਭਾਈ ਹੈ। ਕੈਨੇਡਾ ਵਿੱਚ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਉੱਥੋਂ ਕੰਮ ਕਰਨ ਵਾਲੇ ਖਾਲਿਸਤਾਨੀ ਅਤਿਵਾਦੀ ਮਾਡਿਊਲਾਂ ਦੀ ਨਿਗਰਾਨੀ ਕੀਤੀ।

LEAVE A REPLY

Please enter your comment!
Please enter your name here