ਸੰਜੀਵ ਅਰੋੜਾ ਨੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਿਆ

0
43

ਸੰਜੀਵ ਅਰੋੜਾ ਨੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ : ਪੰਜਾਬ ਕੈਬਨਿਟ ’ਚ ਸ਼ਾਮਲ ਸੰਜੀਵ ਅਰੋੜਾ ਨੇ ਅੱਜ ਇੱਥੇ ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਲਗਨ ਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਸ ਮੌਕੇ ਕੈਬਨਿਟ ਮੰਤਰੀ ਬਲਬੀਰ ਸਿੰਘ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਕੈਬਨਿਟ ਮੰਤਰੀ ਬਲਜੀਤ ਕੌਰ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਵਿਧਾਇਕ ਰੁਪਿੰਦਰ ਸਿੰਘ ਹੈਪੀ, ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ, ਵਿਧਾਇਕ ਨਰਿੰਦਰ ਕੌਰ ਭਰਾਜ, ਆਈ.ਏ.ਐੱਸ. ਕਮਲ ਕਿਸ਼ੋਰ ਯਾਦਵ, ਆਈ.ਏ.ਐੱਸ. ਅਮਿਤ ਢਾਕਾ, ਆਈ.ਏ.ਐੱਸ. ਸੁਰਭੀ ਮਲਿਕ, ਆਈ.ਏ.ਐੱਸ. ਸੇਨੂੰ ਦੁੱਗਲ, ਆਈ.ਪੀ.ਐੱਸ. ਏ.ਐੱਸ. ਰਾਏ, ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

LEAVE A REPLY

Please enter your comment!
Please enter your name here