ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸ਼ੁਰੂ
ਨਵੀਂ ਦਿੱਲੀ : ਪੰਜਾਬ ਅਤੇ ਹਰਿਆਣਾ ਵਿਚਕਾਰ ਗੁੰਝਲਦਾਰ ਸਤਲੁਜ ਯਮੁਨਾ ਲਿੰਕਨਹਿਰ ਵਿਵਾਦ ਨੂੰ ਹੱਲ ਕਰਨ ਲਈ ਸੁਪਰੀਮ ਕੋਰਟ ਦੀ 13 ਅਗਸਤ ਦੀ ਸਮਾਂ ਸੀਮਾ ਤੋਂ ਪਹਿਲਾਂ ਬੁੱਧਵਾਰ ਸ਼ਾਮ 4 ਵਜੇ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਨੇ ਦੋਵਾਂ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਸ਼ੁਰੂ ਕੀਤੀ।
ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਆਪੋ-ਆਪਣੇ ਮੁੱਖ ਸਕੱਤਰਾਂ ਅਤੇ ਜਲ ਸਰੋਤ ਅਧਿਕਾਰੀਆਂ ਨਾਲ ਸ਼ਿਰਕਤ ਕਰ ਰਹੇ ਹਨ। ਮੀਟਿੰਗ ਸ਼੍ਰਮ ਸ਼ਕਤੀ ਭਵਨ ਵਿਖੇ ਚੱਲ ਰਹੀ ਹੈ, ਜਿਸ ਵਿੱਚ ਜਲ ਸ਼ਕਤੀ ਮੰਤਰਾਲੇ ਦਾ ਮੁੱਖ ਦਫ਼ਤਰ ਸਥਿਤ ਹੈ।
ਮੀਟਿੰਗ ਤੋਂ ਪਹਿਲਾਂ ਮੰਤਰਾਲੇ ਦੇ ਅਧਿਕਾਰੀਆਂ ਨੇ ਕਿਹਾ ਕਿ ਉਹ ਪੰਜਾਬ ਅਤੇ ਹਰਿਆਣਾ ਸਰਕਾਰਾਂ ਵਿਚਕਾਰ ਪਾਣੀ ਦੀ ਵੰਡ ਦੇ ਦਹਾਕਿਆਂ ਪੁਰਾਣੇ ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ ਨੂੰ ਹੱਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ। ਸੀਆਰ ਪਾਟਿਲ ਨੇ ਆਪਣੇ ਤੋਂ ਪਹਿਲੇ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵੱਲੋਂ ਕੀਤੀ ਗ…
ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸ਼ੁਰੂ
Punjab and Haryana Chief Ministers Hold Meeting to Resolve Satluj-Yamuna Link Canal Dispute