ਦਿੱਲੀ ਤੇ ਹਰਿਆਣਾ ਵਿਚ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸ

0
210

ਦਿੱਲੀ ਤੇ ਹਰਿਆਣਾ ਵਿਚ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸ
ਨਵੀਂ ਦਿੱਲੀ: ਦਿੱਲੀ ਐੱਨਸੀਆਰ ਨਾਲ ਲੱਗਦੇ ਹਰਿਆਣਾ ਦੇ ਕਈ ਇਲਾਕਿਆਂ ਵਿਚ ਅੱਜ ਸਵੇਰੇ 9:04 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਸਕੇਲ ’ਤੇ ਭੂਚਾਲ ਦੀ ਤੀਬਰਤਾ 4.4 ਮਾਪੀ ਗਈ ਹੈ। ਇਸ ਦੌਰਾਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਬਾਰੇ ਹਾਲ ਦੀ ਘੜੀ ਕੋਈ ਰਿਪੋਰਟ ਨਹੀਂ ਹੈ।
ਭੂਚਾਲ ਦੇ ਝਟਕੇ ਹਰਿਆਣਾ ਦੇ ਰੋਹਤਕ, ਜੀਂਦ, ਗੁਰੂਗ੍ਰਾਮ, ਝੱਜਰ, ਨੌਇਡਾ, ਨਾਰਾਇਣਾ ਵਿਚ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਝੱਜਰ ਤੋਂ 3 ਕਿਲੋਮੀਟਰ ਉੱਤਰ-ਪੂਰਬ ਅਤੇ ਦਿੱਲੀ ਤੋਂ 51 ਕਿਲੋਮੀਟਰ ਪੱਛਮ ਵਿੱਚ ਸੀ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਦੱਸਿਆ ਕਿ ਭੂਚਾਲ ਸਵੇਰੇ 9.04 ਵਜੇ 10 ਕਿਲੋਮੀਟਰ ਦੀ ਡੂੰਘਾਈ ’ਤੇ ਆਇਆ। ਹੋਰ ਵੇਰਵਿਆਂ ਦੀ ਉਡੀਕ ਹੈ।

LEAVE A REPLY

Please enter your comment!
Please enter your name here