ਕੇਜਰੀਵਾਲ ਚਲਾ ਰਹੇ ਨੇ ਪੰਜਾਬ ਸਰਕਾਰ: ਸੁਖਬੀਰ ਬਾਦਲ

0
147

ਕੇਜਰੀਵਾਲ ਚਲਾ ਰਹੇ ਨੇ ਪੰਜਾਬ ਸਰਕਾਰ: ਸੁਖਬੀਰ ਬਾਦਲ
ਮੋਗਾ : ਸਾਬਕਾ ਉੱਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬੇ ਦੀ ਹਾਕਮ ਧਿਰ ਉੱਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਚਲਾ ਰਹੇ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਨ੍ਹਾਂ ਦੇ ਹੁਕਮਾਂ ਦੀ ਪਾਲਣਾ ਕਰ ਰਹੇ ਹਨ। ਅਕਾਲੀ ਦਲ ਨੂੰ ਮੁੜ ਲੀਹ ਉੱਤੇ ਲਿਆਉਣ ਲਈ ਵਿੱਢੀ ਮੁਹਿੰਮ ਤਹਿਤ ਉਨ੍ਹਾਂ ਪੰਜਾਬੀਆਂ ਨੂੰ ਆਪਣੇ ਤੇ ਪਰਾਏ ਦਾ ਫਰਕ ਪਛਾਣਨ ਦਾ ਸੱਦਾ ਦਿੱਤਾ।
ਉਨ੍ਹਾਂ ਦਾਅਵਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਸੂਬੇ ਵਿੱਚ ਵਪਾਰੀਆਂ ਅਤੇ ਉਦਯੋਗਪਤੀਆਂ ਤੋਂ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਅਤੇ ਅਮਨ-ਕਾਨੂੰਨ ਦੀ ਸਥਿਤੀ ਵਿਗੜ ਚੁੱਕੀ ਹੈ। ਹਰ ਵਰਗ ਭੈਅ ਦੇ ਮਾਹੌਲ ਵਿੱਚ ਹੈ। ਉਨ੍ਹਾਂ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਉੱਤੇ ਸੁਆਲ ਚੁੱਕਦਿਆਂ ਕਿਹਾ ਕਿ ‘ਆਪ’ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਉੱਪਰ ਚਹੇਤੇ ਬਿਲਡਰਾਂ ਅਤੇ ਕਲੋਨਾਈਜ਼ਰਾਂ ਦਾ ਕੌਡੀਆਂ ਦੇ ਭਾਅ ਕਬਜ਼ਾ ਕਰਾਉਣਾ ਚਾਹੁੰਦੀ ਹੈ ਅਤੇ ਲੈਂਡ ਪੂਲਿੰਗ ਨੀਤੀ ਤਹਿਤ ਕਿਸਾਨਾਂ ਦੀ ਬੇਸ਼ਕੀਮਤੀ ਜ਼ਮੀਨਾਂ ਹੜੱਪ ਲਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਜਦੋਂ ਸਰਕਾਰ ਵੱਲੋਂ ਜ਼ਮੀਨ ਲੈਣ ਦਾ ਨੋਟੀਫਿਕੇਸ਼ਨ ਜਾਰੀ ਹੋ ਗਿਆ, ਉਸ ਦਿਨ ਤੋਂ ਬਾਅਦ ਕਿਸਾਨ ਆਪਣੀ ਜ਼ਮੀਨ ਵੇਚ ਵੀ ਨਹੀਂ ਸਕਦਾ ਅਤੇ ਕੋਈ ਭੁਗਤਾਨ ਵੀ ਨਹੀਂ ਮਿਲੇਗਾ। ਉਨ੍ਹਾਂ ਅੱਗੇ ਕਿਹਾ ਕਿ ਸ਼?ਰੋਮਣੀ ਅਕਾਲੀ ਦਲ ਇੱਕੋ ਇੱਕ ਖੇਤਰੀ ਪਾਰਟੀ ਹੈ, ਜੋ ਪੰਜਾਬ ਦੇ ਹਿੱਤਾਂ ਦੀ ਲੜਾਈ ਲੜ ਰਹੀ ਹੈ। ਉਨ੍ਹਾਂ ਅਕਾਲੀ ਦਲ ਦੇ ਬਾਗੀ ਆਗੂਆਂ ਉੱਤੇ ਤਨਜ ਕੱਸਦਿਆਂ ਕਿਹਾ ਕਿ ਪਾਰਟੀ ਦੀ ਪਿੱਠ ’ਚ ਛੁਰਾ ਮਾਰਨ ਵਾਲੇ ਖੁਦ ਹੀ ਭੱਜ ਗਏ ਹਨ। ਹੁਣ ਖਾਲਸ ਨਿਰੋਲ ਅਕਾਲੀ ਦਲ ਰਹਿ ਗਿਆ ਹੈ। ਇਸ ਮੌਕੇ ਰਾਜਿੰਦਰ ਡੱਲਾ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ, ਤੀਰਥ ਸਿੰਘ ਮਾਹਲਾ, ਸਨਜੀਤ ਸਿੰਘ ਸੰਨੀ ਗਿੱਲ ਦੋਵੇਂ ਕੋਰ ਕਮੇਟੀ ਮੈਂਬਰ, ਐੱਸਜੀਪੀਸੀ ਮੈਂਬਰ ਤਰਸੇਮ ਸਿੰਘ ਰੱਤੀਆਂ ਤੇ ਹੋਰ ਵੱਡੀ ਗਿਣਤੀ ਵਿਚ ਅਕਾਲੀ ਆਗੂ ਤੇ ਵਰਕਰ ਮੌਜੂਦ ਸਨ।

LEAVE A REPLY

Please enter your comment!
Please enter your name here