ਲੋਕ ਸਭਾ ਵਿਚ ਹੰਗਾਮੇ ਕਾਰਨ ਸਦਨ ਪੂਰੇ ਦਿਨ ਲਈ ਉਠਾਇਆ

0
71

ਲੋਕ ਸਭਾ ਵਿਚ ਹੰਗਾਮੇ ਕਾਰਨ ਸਦਨ ਪੂਰੇ ਦਿਨ ਲਈ ਉਠਾਇਆ
ਨਵੀਂ ਦਿੱਲੀ : ਲੋਕ ਸਭਾ ਵਿਚ ਅੱਜ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਬਿਹਾਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੋਧ ਸਮੇਤ ਕਈ ਮੁੱਦਿਆਂ ’ਤੇ ਹੰਗਾਮਾ ਕੀਤਾ। ਵਿਰੋਧੀ ਧਿਰਾਂ ਚਰਚਾ ਦੀ ਆਪਣੀ ਮੰਗ ’ਤੇ ਬਜ਼ਿੱਦ ਰਹੀਆਂ, ਜਿਸ ਕਰਕੇ ਸਦਨ ਦੀ ਕਾਰਵਾਈ ਨੂੰ ਪਹਿਲਾਂ 12 ਵਜੇ ਤੱਕ ਤੇ ਮਗਰੋਂ ਬਾਅਦ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ।
ਇਸ ਤੋਂ ਪਹਿਲਾਂ ਮੌਨਸੂਨ ਸੈਸ਼ਨ ਦੇ ਦੂਜੇ ਦਿਨ ਜਿਵੇਂ ਹੀ ਹੇਠਲੇ ਸਦਨ ਦੀ ਕਾਰਵਾਈ ਸ਼ੁਰੂ ਹੋਈ ਤਾਂ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਕਾਰਵਾਈ ਕੁਝ ਮਿੰਟਾਂ ਵਿੱਚ ਹੀ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਇਸ ਤਰ੍ਹਾਂ ਸਦਨ ਵਿਚ ਪ੍ਰਸ਼ਨ ਕਾਲ ਤੇ ਸਿਫਰ ਕਾਲ ਹੰਗਾਮੇ ਦੀ ਭੇਟ ਚੜ੍ਹ ਗਏ। ਜਦੋਂ ਦੁਪਹਿਰ 12 ਵਜੇ ਸਦਨ ਮੁੜ ਜੁੜਿਆ ਤਾਂ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਅਤੇ ਕੁਝ ਮੈਂਬਰ ਚੇਅਰਮੈਨ ਦੀ ਕੁਰਸੀ ਨੇੜੇ ਨਾਅਰੇਬਾਜ਼ੀ ਕਰਦੇ ਦੇਖੇ ਗਏ। ਕੁਝ ਮੈਂਬਰ ਵੋਟਰ ਸੂਚੀਆਂ ਵਿਚ ਵਿਸ਼ੇਸ਼ ਵਿਆਪਕ ਸੋਧ ਵਿਰੁੱਧ ਨਾਅਰੇ ਵਾਲੀਆਂ ਤਖ਼ਤੀਆਂ ਲਹਿਰਾ ਰਹੇ ਸਨ। ਬਾਅਦ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਲੋਕ ਸਭਾ ਨੂੰ ਪੂਰੇ ਦਿਨ ਲਈ ਉਠਾ ਦਿੱਤਾ ਗਿਆ।
ਇਸ ਮੌਕੇ ਸਦਨ ਦੀ ਕਾਰਵਾਈ ਚਲਾ ਰਹੇ ਜਗਦੰਬਿਕਾ ਪਾਲ ਨੇ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੂੰ ਆਪਣੀਆਂ ਸੀਟਾਂ ’ਤੇ ਜਾਣ ਅਤੇ ਕਾਰਵਾਈ ਜਾਰੀ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, ‘‘ਕੱਲ੍ਹ ਤੁਸੀਂ ਆਪ੍ਰੇਸ਼ਨ ਸਿੰਧੂਰ ’ਤੇ ਚਰਚਾ ਚਾਹੁੰਦੇ ਸੀ। ਬਿਜ਼ਨਸ ਐਡਵਾਈਜ਼ਰੀ ਕਮੇਟੀ (213) ਨੇ ਇਸ ਮੁੱਦੇ ’ਤੇ 16 ਘੰਟੇ ਦੀ ਚਰਚਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਤੁਹਾਨੂੰ 213 ਵਿੱਚ S9R ’ਤੇ ਚਰਚਾ ਦੀ ਮੰਗ ਵੀ ਲਿਆਉਣੀ ਚਾਹੀਦੀ ਹੈ। ਉੱਥੇ ਫੈਸਲਾ ਲਿਆ ਜਾਵੇਗਾ।’’
ਮੈਂਬਰਾਂ ਵੱਲੋਂ ਤਖ਼ਤੀਆਂ ਦਿਖਾਏ ਜਾਣ ’ਤੇ ਨਾਰਾਜ਼ਗੀ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ, ‘‘ਇੱਥੇ ਤਖ਼ਤੀਆਂ ਨਾ ਦਿਖਾਓ। ਇਹ ਸਦਨ ਦੀ ਸ਼ਾਨ ਅਤੇ ਮਰਿਆਦਾ ਨੂੰ ਠੇਸ ਪਹੁੰਚਾਉਂਦਾ ਹੈ। ਜੇਕਰ ਤੁਸੀਂ ਇਸ ਵਿਸ਼ੇ ’ਤੇ ਚਰਚਾ ਕਰਨਾ ਚਾਹੁੰਦੇ ਹੋ, ਤਾਂ ਇਸ ਮੁੱਦੇ ਅਤੇ ਹੋਰ ਮੁੱਦਿਆਂ ਨੂੰ 213 ਮੀਟਿੰਗ ਵਿੱਚ ਲਿਆਓ, ਉੱਥੇ ਫੈਸਲਾ ਲਿਆ ਜਾਵੇਗਾ। ਸਰਕਾਰ ਸਾਰੇ ਵਿਸ਼ਿਆਂ ’ਤੇ ਚਰਚਾ ਕਰਨ ਅਤੇ ਜਵਾਬ ਦੇਣ ਲਈ ਤਿਆਰ ਹੈ।’’
ਸੰਸਦੀ ਮਾਮਲਿਆਂ ਬਾਰੇ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਕਿਹਾ ਕਿ ਸਰਕਾਰ ਕਿਸੇ ਵੀ ਵਿਸ਼ੇ ’ਤੇ ਚਰਚਾ ਕਰਨ ਲਈ ਤਿਆਰ ਹੈ ਜਿਸ ’ਤੇ ਚੇਅਰਮੈਨ ਨਿਯਮਾਂ ਤਹਿਤ ਚਰਚਾ ਦੀ ਇਜਾਜ਼ਤ ਦਿੰਦੇ ਹਨ। ਚੇਅਰਮੈਨ ਜਗਦੰਬਿਕਾ ਪਾਲ ਨੇ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੂੰ ਕਾਰਵਾਈ ਜਾਰੀ ਰੱਖਣ ਦੀ ਅਪੀਲ ਕੀਤੀ ਅਤੇ ਕਿਹਾ, ‘‘ਸਿਫ਼ਰ ਕਾਲ ਜਾਰੀ ਰਹਿਣ ਦਿਓ। ਮੈਂ ਸਦਨ ਚਲਾਉਣਾ ਚਾਹੁੰਦਾ ਹਾਂ ਪਰ ਮੈਂ ਤੁਹਾਨੂੰ ਸਹਿਯੋਗ ਕਰਨ ਦੀ ਬੇਨਤੀ ਕਰਦਾ ਹਾਂ।’’ ਜਦੋਂ ਵਿਰੋਧੀ ਪਾਰਟੀਆਂ ਦਾ ਰੌਲਾ ਨਹੀਂ ਰੁਕਿਆ, ਤਾਂ ਉਨ੍ਹਾਂ ਨੇ ਕਾਰਵਾਈ ਮੁੜ ਸ਼ੁਰੂ ਹੋਣ ਤੋਂ ਕਰੀਬ 10 ਮਿੰਟ ਬਾਅਦ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ।

LEAVE A REPLY

Please enter your comment!
Please enter your name here