ਅਕਾਲੀ ਵੱਲੋਂ ਬਠਿੰਡਾ ’ਚ ਰੋਸ ਧਰਨਾਬਠਿੰਡਾ

0
70

ਲੈਂਡ ਪੂਲਿੰਗ ਮਾਮਲੇ ਨੂੰ ਲੈ ਕੇ ਅਕਾਲੀ ਦਲ ਵੱਲੋਂ ਬਠਿੰਡਾ ਦੇ ਜਿਲ੍ਹਾ ਪ੍ਰਬੰਧਕੀ ਕਪਲੈਕਸ ਅੱਗੇ ਸੋਮਵਾਰ ਨੂੰ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ਦੀ ਅਗਵਾਈ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੀਤੀ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਜਨਤਾ ਸ਼੍ਰੋਮਣੀ ਅਕਾਲੀ ਦਲ ਨਾਲ ਹੈ। ਉਨ੍ਹਾਂ ਆਪਣੇ ਪਿਤਾ ਸ਼?ਰੀ ਪ੍ਰਕਾਸ਼ ਸਿੰਘ ਬਾਦਲ ਨੂੰ ਬਾਪੂ ਸ਼ਬਦ ਨਾਲ ਸੰਬੋਧਨ ਕਰਦਿਆਂ ਕਿਹਾ ਹੁਣ ਬਾਪੂ ਬਾਦਲ ਦੀ ਪਾਰਟੀ ਦੇ ਵਾਰਸ ਮੈਦਾਨ ਵਿੱਚ ਆ ਚੁੱਕੇ ਹਨ। ਉਨ੍ਹਾਂ ਮੁੱਖ ਮੰਤਰੀ ਪੰਜਾਬ ਤੇ ਕੇਜਰੀਵਾਲ ਲੈਂਡ ਪੂਲਿੰਗ ਦੀ ਆੜ ’ਚ ਕਿਸਾਨਾਂ ਦੀ ਜ਼ਮੀਨ ਖੋਹਣ ’ਤੇ ਲੱਗੇ ਹਨ, ਇਹ ਸਕੀਮ ਕਿਸਾਨ ਵਿਰੋਧੀ ਅਤੇ ਜਮੀਨ ਦਲਾਲੀ ਨੂੰ ਵਧਾਵਾ ਦੇਣ ਵਾਲੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਬਠਿੰਡਾ ਸਮੇਤ ਪੰਜਾਬ ਦੇ ਕਈ ਹਿੱਸਿਆਂ ’ਚ ਲੋਕਾਂ ਦੀਆਂ ਜ਼ਮੀਨਾਂ ਨੂੰ ਵਿਕਾਸ ਦੇ ਨਾਮ ’ਤੇ ਜਬਰੀ ਹਥਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸਨੂੰ ਅਕਾਲੀ ਦਲ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ।
ਉਨ੍ਹਾਂ ਕਿਹਾ ਕਿ ਕੇਜਰੀਵਾਲ ਦਿੱਲੀ ਦੇ ਬਿਲਡਰਾਂ ਨਾਲ ਮੀਟਿੰਗ ਕਰਕੇ ਪੰਜਾਬ ਦੀ ਅਫ਼ਸਰਸ਼ਾਹੀ ਦੇ ਸਹਿਯੋਗ ਨਾਲ ਪਟਿਆਲਾ, ਲੁਧਿਆਣਾ, ਅੰਮ੍ਰਿਤਸਰ, ਬਠਿੰਡਾ, ਮਾਨਸਾ ਦੀ ਹਜਾਰਾਂ ਏਕੜ ਜ਼ਮੀਨ ਤੇ ਲੈਂਡ ਪੂਲਿੰਗ ਰਾਹੀਂ ਕਬਜ਼ਾ ਕਰਨਾ ਚਾਹੁੰਦਾ ਹੈ। ਇਸ ਮੌਕੇ ਅਕਾਲੀ ਆਗੂਆਂ ਨੇ ਐਲਾਨ ਕੀਤਾ ਕਿ ਜੇ ਲੈਂਡ ਪੂਲਿੰਗ ਸਕੀਮ ਰੱਦ ਨਾ ਕੀਤੀ ਗਈ ਤਾਂ ਅਕਾਲੀ ਦਲ ਪੰਜਾਬ ਭਰ ’ਚ ਰੋਸ ਪ੍ਰਦਰਸ਼ਨ ਤੇ ਰੈਲੀਆਂ ਕੀਤੀਆਂ ਜਾਣਗੀਆਂ। ਇਸ ਮੌਕੇ ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ, ਸਾਬਕਾ ਸੰਚਾਈ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਵੀ ਮਾਨ ਸਰਕਾਰ ਤੇ ਨਿਸ਼ਾਨੇ ਸਾਧੇ।

LEAVE A REPLY

Please enter your comment!
Please enter your name here