ਇੰਗਲੈਂਡ ਵਿਖੇ ਕਾਰਾਂ ਦੀ ਟੱਕਰ ’ਚ ਦੋ ਭਾਰਤੀ ਵਿਦਿਆਰਥੀ ਹਲਾਕ

0
306

ਇੰਗਲੈਂਡ ਵਿਖੇ ਕਾਰਾਂ ਦੀ ਟੱਕਰ ’ਚ ਦੋ ਭਾਰਤੀ ਵਿਦਿਆਰਥੀ ਹਲਾਕ
ਲੰਡਨ, ਦੱਖਣ-ਪੂਰਬੀ ਇੰਗਲੈਂਡ ਦੇ 5ssex ਵਿੱਚ ਦੋ ਕਾਰਾਂ ਦੀ ਟੱਕਰ ਦੌਰਾਨ ਤਿਲੰਗਾਨਾ ਦੇ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ, ਜਦੋਂ ਕਿ ਪੰਜ ਹੋਰ ਗੰਭੀਰ ਜ਼ਖ਼ਮੀ ਹੋਏ ਹਨ।
ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਸਵੇਰੇ ਰੇਲੇ ਸਪੁਰ ਚੌਕ ’ਤੇ ਵਾਪਰੇ ਹਾਦਸੇ ਦੌਰਾਨ ਚੇਤੰਨਿਆ(23 ਸਾਲਾ) ਦੀ ਮੌਕੇ ’ਤੇ ਮੌਤ ਹੋ ਗਈ, ਜਦੋਂ ਕਿ 21 ਸਾਲਾ ਰਿਸ਼ੀ ਰਾਜ (21 ਸਾਲਾ) ਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ।
ਪੁਲੀਸ ਨੇ ਕਿਹਾ ਕਿ ਹਾਦਸੇ ਸਮੇਂ ਕਾਰਾਂ ਚਲਾ ਰਹੇ ਪੂਰਬੀ ਲੰਡਨ ਦੇ ਦੋ ਹੋਰ ਨੌਜਵਾਨਾਂ ਨੂੰ ਜ਼ਮਾਨਤ ’ਤੇ ਰਿਹਾਅ ਕਰਨ ਤੋਂ ਪਹਿਲਾਂ ਖ਼ਤਰਨਾਕ ਡਰਾਈਵਿੰਗ ਦੇ ਸ਼ੱਕ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ।
ਪੁਲੀਸ ਨੇ ਇੱਕ ਬਿਆਨ ਵਿੱਚ ਕਿਹਾ, ‘‘ਦੁੱਖ ਦੀ ਗੱਲ ਹੈ ਕਿ ਇੱਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਦੂਜੇ ਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ। ਮਾਹਿਰ ਅਧਿਕਾਰੀ ਉਨ੍ਹਾਂ ਦੇ ਪਰਿਵਾਰਾਂ ਦੀ ਮਦਦ ਕਰ ਰਹੇ ਹਨ। ਪੰਜ ਹੋਰ ਜਣਿਆਂ ਨੂੰ ਗੰਭੀਰ ਸੱਟਾਂ ਲੱਗਣ ਕਾਰਨ ਹਸਪਤਾਲ ਲਿਜਾਇਆ ਗਿਆ।’’
ਉਨ੍ਹਾਂ ਦੱਸਿਆ, ‘‘ਦੋਵਾਂ ਕਾਰਾਂ ਦੇ ਡਰਾਈਵਰ 23 ਅਤੇ 24 ਸਾਲ ਦੇ ਦੋ ਨੌਜਵਾਨਾਂ ਨੂੰ ਖਤਰਨਾਕ ਡਰਾਈਵਿੰਗ ਕਰਕੇ ਵਿਦਿਆਰਥੀਆਂ ਦਾ ਮੌਤ ਦਾ ਕਾਰਨ ਬਣਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਨੂੰ 20 ਨਵੰਬਰ ਤੱਕ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ ਹੈ। ਹਾਦਸੇ ਸਬੰਧੀ ਜਾਂਚ ਜਾਰੀ ਹੈ।’’
ਫੋਰਸ ਨੇ 1130-ਇੱਕ ਪ੍ਰਮੁੱਖ ਦੋਹਰੀ ਕੈਰੇਜਵੇਅ ਸੜਕ ’ਤੇ ਹੋਏ ਹਾਦਸੇ ਸਬੰਧੀ ਕਿਸੇ ਵੀ ਸੀਸੀਟੀਵੀ, ਡੈਸ਼ ਕੈਮ ਜਾਂ ਹੋਰ ਫੁਟੇਜ ਸਣੇ ਜਾਣਕਾਰੀ ਦੇਣ ਲਈ ਇੱਕ ਜਨਤਕ ਅਪੀਲ ਜਾਰੀ ਕੀਤੀ ਹੈ।
ਨੈਸ਼ਨਲ ਇੰਡੀਅਨ ਸਟੂਡੈਂਟਸ ਐਂਡ ਐਲੂਮਨੀ ਯੂਨੀਅਨ ਯੂਕੇ ਨੇ ਵਿਦਿਆਰਥੀਆਂ ਦੀ ਮੌਤ ’ਤੇ ਅਫਸੋਸ ਜ਼ਾਹਿਰ ਕਰਦਿਆਂ ਇੱਕ ਬਿਆਨ ਕੀਤਾ। ਮੰਨਿਆ ਜਾ ਰਿਹਾ ਹੈ ਕਿ ਪੀੜਤ ਵਿਦਿਆਰਥੀ ਆਪਣੇ ਸਾਥੀਆਂ ਨਾਲ ਗਣੇਸ਼ ਵਿਸਰਜਨ ਸਮਾਰੋਹ ਤੋਂ ਪਰਤ ਰਹੇ ਸਨ।

LEAVE A REPLY

Please enter your comment!
Please enter your name here