ਮਿਆਂਮਾਰ ਵਿੱਚ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸ
ਨੈਪੀਡਾ : ਮਿਆਂਮਾਰ ਵਿਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ ਚਾਰ ਮਾਪੀ ਗਈ। ਇਹ ਜਾਣਕਾਰੀ ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (N3S) ਨੇ ਦਿੱਤੀ ਹੈ। ਇਸ ਤੋਂ ਪਹਿਲਾਂ 4 ਸਤੰਬਰ ਨੂੰ ਮਿਆਂਮਾਰ ਵਿੱਚ 4.7 ਸ਼ਿੱਦਤ ਦਾ ਭੂਚਾਲ ਆਇਆ ਸੀ।
ਇਸ ਤੋਂ ਵੀ ਪਹਿਲਾ 28 ਮਾਰਚ ਨੂੰ ਮੱਧ ਮਿਆਂਮਾਰ ਵਿੱਚ 7.7 ਅਤੇ 6.4 ਸ਼ਿੱਦਤ ਵਾਲੇ ਭੂਚਾਲ ਆਏ ਸਨ ਜਿਨ੍ਹਾਂ ਨੇ ਭਾਰੀ ਤਬਾਹੀ ਮਚਾਈ ਸੀ। ਇਸ ਤੋਂ ਬਾਅਦ ਵਿਸ਼ਵ ਸਿਹਤ ਸੰਗਠਨ (W8O) ਨੇ ਭੂਚਾਲ ਪ੍ਰਭਾਵਿਤ ਖੇਤਰਾਂ ਵਿੱਚ ਬਿਮਾਰੀਆਂ ਫੈਲਣ ਦੀ ਚਿਤਾਵਨੀ ਜਾਰੀ ਕੀਤੀ ਸੀ। ਇਹ ਵੀ ਦੱਸਣਾ ਬਣਦਾ ਹੈ ਕਿ ਅੱਜ ਰੂਸ ਵਿਚ ਵੀ 7.4 ਸ਼ਿੱਦਤ ਵਾਲਾ ਭੂਚਾਲ ਆਇਆ ਸੀ।