ਪੰਜਾਬ ਵਿੱਚ ਰਾਜ ਸਭਾ ਦੀ ਖਾਲੀ ਸੀਟ ਲਈ ਜ਼ਿਮਨੀ ਚੋਣ 24 ਅਕਤੂਬਰ ਨੂੰ ਚੰਡੀਗੜ੍ਹ

0
106

ਪੰਜਾਬ ਵਿੱਚ ਰਾਜ ਸਭਾ ਦੀ ਖਾਲੀ ਸੀਟ ਲਈ ਜ਼ਿਮਨੀ ਚੋਣ 24 ਅਕਤੂਬਰ ਨੂੰ ਚੰਡੀਗੜ੍ਹ : ਰਾਜ ਸਭਾ ਵਿਚ ਪੰਜਾਬ ਦੇ ਹਿੱਸੇ ਦੀ ਖਾਲੀ ਸੀਟ ਲਈ ਜ਼ਿਮਨੀ ਚੋਣ 24 ਅਕਤੂਬਰ ਨੂੰ ਹੋਵੇਗੀ। ਭਾਰਤੀ ਚੋਣ ਕਮਿਸ਼ਨ ਨੇ ਇਸ ਲਈ ਅੱਜ ਸ਼ਡਿਊਲ ਜਾਰੀ ਕਰ ਦਿੱਤਾ ਹੈ। ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਜ਼ਿਮਨੀ ਚੋਣ ਲਈ ਨੋਟੀਫਿਕੇਸ਼ਨ 6 ਅਕਤੂਬਰ ਨੂੰ ਰਸਮੀ ਤੌਰ ’ਤੇ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀਆਂ ਭਰਨ ਦੀ ਆਖਰੀ ਤਰੀਕ 13 ਅਕਤੂਬਰ ਹੋਵੇਗੀ। ਇਸ ਤੋਂ ਬਾਅਦ ਨਾਮਜ਼ਦਗੀਆਂ ਦੀ ਪੜਤਾਲ 14 ਅਕਤੂਬਰ ਨੂੰ ਅਤੇ ਵਾਪਸੀ 16 ਅਕਤੂਬਰ ਨੂੰ ਹੋਵੇਗੀ। ਰਾਜ ਸਭਾ ਦੀ ਸੀਟ ਲਈ ਵੋਟਿੰਗ 24 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਅਤੇ ਨਤੀਜੇ ਉਸੇ ਦਿਨ ਸ਼ਾਮ ਨੂੰ ਐਲਾਨੇ ਜਾਣਗੇ। ਜ਼ਿਕਰਯੋਗ ਹੈ ਕਿ ਸੰਜੀਵ ਅਰੋੜਾ ਨੇ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਰਾਜ ਸਭਾ ਮੈਂਬਰ ਵਜੋਂ ਅਸਤੀਫਾ ਦੇ ਦਿੱਤਾ ਸੀ।

LEAVE A REPLY

Please enter your comment!
Please enter your name here