ਪੰਜਾਬ ਸਰਕਾਰ 4 ਲੱਖ ਨੌਕਰੀਆਂ ਦੇਵੇਗੀ

0
265

ਪੰਜਾਬ ਸਰਕਾਰ 4 ਲੱਖ ਨੌਕਰੀਆਂ ਦੇਵੇਗੀ: ਕੇਜਰੀਵਾਲ
ਬਠਿੰਡਾ : ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ ਤਹਿਤ ਪੰਜਾਬ ਸਰਕਾਰ ਵੱਲੋਂ ਅੱਜ ਪਹਿਲੇ ਪੜਾਅ ਤਹਿਤ 3000 ਤੋਂ ਵੱਧ ਪਿੰਡਾਂ ’ਚ ਆਧੁਨਿਕ ਸਹੂਲਤਾਂ ਨਾਲ ਲੈਸ ਖੇਡ ਸਟੇਡੀਅਮ ਬਣਾਉਣ ਦਾ ਆਗ਼ਾਜ਼ ਪਿੰਡ ਕਾਲਝਰਾਣੀ ਤੋਂ ਕੀਤਾ ਗਿਆ। ਇੱਥੇ ਵਿਆਪਕ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਰਸਮੀ ਸ਼ੁਰੂਆਤ ਕੀਤੀ ਗਈ।
ਉਨ੍ਹਾਂ ਅੱਗੇ ਕਿਹਾ ਕਿ ਨਸ਼ਾ ਛੁਡਾਊ ਕੇਂਦਰਾਂ ’ਚੋਂ ਨਸ਼ਾ ਤਿਆਗ ਕੇ ਘਰਾਂ ਨੂੰ ਪਰਤਣ ਵਾਲੇ ਨੌਜਵਾਨਾਂ ਲਈ ਰੁਜ਼ਗਾਰ ਅਤੇ ਖੇਡਾਂ ਦਾ ਸਰਕਾਰ ਵੱਲੋਂ ਪ੍ਰਬੰਧ ਕੀਤਾ ਜਾ ਰਿਹਾ ਹੈ। ਹੁਣ ਤੱਕ ਪੰਜਾਬ ਦੇ 55 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।
ਇਸ ਦੌਰਾਨਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਵੇਂ ਬਣਾਏ ਜਾ ਰਹੇ ਖੇਡ ਮੈਦਾਨਾਂ ਵਿੱਚ ਅਤਿ ਆਧੁਨਿਕ ਸਹੂਲਤਾਂ ਹੋਣਗੀਆਂ। ਉਨ੍ਹਾਂ ਪੰਜਾਬ ’ਚ ਨਸ਼ੇ ਦੇ ਪ੍ਰਚਲਨ ਲਈ ਆਪਣੇ ਸਿਆਸੀ ਵਿਰੋਧੀਆਂ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਨਸ਼ੇ ਨਾਲ ਜੋ ਪੰਜਾਬ ਦੀ ਜਵਾਨੀ ਦਾ ਘਾਣ ਹੋਇਆ ਹੈ, ਉਸ ਕਤਲੇਆਮ ਲਈ ਸਾਰੇ ਇੱਕ-ਦੂਜੇ ਨਾਲ ਮਿਲੇ ਹੋਏ ਸਨ। ਉਨ੍ਹਾਂ ਕਿਹਾ ਕਿ ਅਜਿਹੇ ਦੋਸ਼ੀਆਂ ’ਤੇ ਨਸਲਕੁਸ਼ੀ ਦੇ ਕੇਸ ਚੱਲਣੇ ਚਾਹੀਦੇ ਹਨ।

LEAVE A REPLY

Please enter your comment!
Please enter your name here