ਧਾਮੀ ਚੌਥੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅੰਮ੍ਰਿਤਸਰ ( ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਸਾਲਾਨਾ ਚੋਣ ’ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਪੰਜਵੀਂ ਵਾਰ ਪ੍ਰਧਾਨ ਚੁਣੇ ਗਏ। ਜਨਰਲ ਇਜਲਾਸ ਦੌਰਾਨ ਕੁੱਲ 136 ਵੋਟਾਂ ਪਈਆਂ ਜਿਸ ਵਿਚੋਂ ਧਾਮੀ ਨੂੰ 117 ਵੋਟਾਂ ਮਿਲੀਆਂ। ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਉਮੀਦਵਾਰ ਮਿੱਠੂ ਸਿੰਘ ਕਾਹਣੇਕੇ ਨੂੰ 18 ਵੋਟਾਂ ਪਈਆਂ ਜਦੋਂਕਿ ਇਕ ਵੋਟ ਰੱਦ ਹੋ ਗਈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੰਜਵੀਂ ਵਾਰ ਪ੍ਰਧਾਨ ਬਣੇ ਹਨ। ਚੋਣ ਵਾਸਤੇ ਮੁੱਖ ਮੁਕਾਬਲਾ ਹਾਕਮ ਧਿਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਮਿੱਠੂ ਸਿੰਘ ਕਾਹਣੇਕੇ ਵਿਚਾਲੇ ਸੀ।


